7 ਨਿਹਚਾ ਨਾਲ ਨੂਹ+ ਨੇ ਪਰਮੇਸ਼ੁਰ ਦਾ ਡਰ ਰੱਖਦੇ ਹੋਏ ਆਪਣੇ ਪਰਿਵਾਰ ਦੇ ਬਚਾਅ ਲਈ ਕਿਸ਼ਤੀ ਬਣਾਈ+ ਜਦੋਂ ਪਰਮੇਸ਼ੁਰ ਨੇ ਉਸ ਨੂੰ ਉਨ੍ਹਾਂ ਘਟਨਾਵਾਂ ਦੀ ਚੇਤਾਵਨੀ ਦਿੱਤੀ ਜੋ ਅਜੇ ਦਿਖਾਈ ਨਹੀਂ ਦੇ ਰਹੀਆਂ ਸਨ।+ ਉਸ ਨੇ ਆਪਣੀ ਨਿਹਚਾ ਦੇ ਰਾਹੀਂ ਦਿਖਾਇਆ ਕਿ ਉਸ ਸਮੇਂ ਦੀ ਦੁਨੀਆਂ ਸਜ਼ਾ ਦੇ ਲਾਇਕ ਸੀ+ ਅਤੇ ਉਸ ਨੂੰ ਨਿਹਚਾ ਕਰਨ ਕਰਕੇ ਧਰਮੀ ਠਹਿਰਾਇਆ ਗਿਆ।