ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 7:11, 12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਪਰ ਫ਼ਿਰਊਨ ਨੇ ਮਿਸਰ ਦੇ ਬੁੱਧੀਮਾਨ ਆਦਮੀਆਂ ਅਤੇ ਜਾਦੂ-ਟੂਣਾ ਕਰਨ ਵਾਲਿਆਂ ਨੂੰ ਬੁਲਾਇਆ ਅਤੇ ਜਾਦੂਗਰੀ ਕਰਨ ਵਾਲੇ ਪੁਜਾਰੀਆਂ+ ਨੇ ਵੀ ਆਪਣੇ ਜਾਦੂ ਨਾਲ ਇਸੇ ਤਰ੍ਹਾਂ ਕੀਤਾ।+ 12 ਹਰੇਕ ਨੇ ਜ਼ਮੀਨ ʼਤੇ ਆਪੋ-ਆਪਣਾ ਡੰਡਾ ਸੁੱਟਿਆ ਤੇ ਉਹ ਸਾਰੇ ਡੰਡੇ ਵੱਡੇ-ਵੱਡੇ ਸੱਪ ਬਣ ਗਏ, ਪਰ ਹਾਰੂਨ ਦਾ ਡੰਡਾ ਉਨ੍ਹਾਂ ਦੇ ਡੰਡਿਆਂ ਨੂੰ ਨਿਗਲ਼ ਗਿਆ।

  • ਕੂਚ 8:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਪਰ ਜਾਦੂਗਰੀ ਕਰਨ ਵਾਲੇ ਪੁਜਾਰੀਆਂ ਨੇ ਵੀ ਆਪਣੀਆਂ ਗੁਪਤ ਸ਼ਕਤੀਆਂ ਨਾਲ ਇਸੇ ਤਰ੍ਹਾਂ ਕੀਤਾ ਅਤੇ ਮਿਸਰ ਵਿਚ ਡੱਡੂਆਂ ਦੀ ਆਫ਼ਤ ਲਿਆਂਦੀ।+

  • ਕੂਚ 8:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਜਾਦੂਗਰੀ ਕਰਨ ਵਾਲੇ ਪੁਜਾਰੀਆਂ ਨੇ ਵੀ ਆਪਣੀਆਂ ਗੁਪਤ ਸ਼ਕਤੀਆਂ ਨਾਲ ਮਿੱਟੀ ਤੋਂ ਮੱਛਰ ਬਣਾਉਣ ਦੀ ਕੋਸ਼ਿਸ਼ ਕੀਤੀ,+ ਪਰ ਉਹ ਬਣਾ ਨਹੀਂ ਸਕੇ। ਅਤੇ ਮੱਛਰਾਂ ਨੇ ਇਨਸਾਨਾਂ ਤੇ ਜਾਨਵਰਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਸੀ।

  • ਕੂਚ 9:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਜਾਦੂਗਰੀ ਕਰਨ ਵਾਲੇ ਪੁਜਾਰੀ ਮੂਸਾ ਦੇ ਸਾਮ੍ਹਣੇ ਖੜ੍ਹੇ ਨਾ ਹੋ ਸਕੇ ਕਿਉਂਕਿ ਬਾਕੀ ਮਿਸਰੀਆਂ ਵਾਂਗ ਉਨ੍ਹਾਂ ਦੇ ਵੀ ਫੋੜੇ ਹੋ ਗਏ ਸਨ।+

  • 2 ਤਿਮੋਥਿਉਸ 3:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਜਿਵੇਂ ਯੰਨੇਸ ਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ ਸੀ, ਉਸੇ ਤਰ੍ਹਾਂ ਇਹ ਆਦਮੀ ਵੀ ਸੱਚਾਈ ਦਾ ਵਿਰੋਧ ਕਰਦੇ ਰਹਿੰਦੇ ਹਨ। ਇਨ੍ਹਾਂ ਆਦਮੀਆਂ ਦੇ ਮਨ ਪੂਰੀ ਤਰ੍ਹਾਂ ਭ੍ਰਿਸ਼ਟ ਹੋ ਚੁੱਕੇ ਹਨ ਅਤੇ ਮਸੀਹੀ ਸਿੱਖਿਆਵਾਂ ਤੋਂ ਉਲਟ ਚੱਲਣ ਕਰਕੇ ਪਰਮੇਸ਼ੁਰ ਨੇ ਇਨ੍ਹਾਂ ਨੂੰ ਨਾਮਨਜ਼ੂਰ ਕਰ ਦਿੱਤਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ