-
ਬਿਵਸਥਾ ਸਾਰ 19:11, 12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 “ਪਰ ਜੇ ਕੋਈ ਆਦਮੀ ਆਪਣੇ ਗੁਆਂਢੀ ਨਾਲ ਨਫ਼ਰਤ ਕਰਦਾ ਹੈ+ ਅਤੇ ਘਾਤ ਲਾ ਕੇ ਉਸ ਉੱਤੇ ਜਾਨਲੇਵਾ ਹਮਲਾ ਕਰਦਾ ਹੈ ਅਤੇ ਉਸ ਨੂੰ ਜ਼ਖ਼ਮੀ ਕਰ ਦਿੰਦਾ ਹੈ ਅਤੇ ਉਸ ਨੂੰ ਜਾਨੋਂ ਮਾਰ ਕੇ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇਕ ਸ਼ਹਿਰ ਵਿਚ ਭੱਜ ਜਾਂਦਾ ਹੈ, 12 ਤਾਂ ਉਸ ਦੇ ਸ਼ਹਿਰ ਦੇ ਬਜ਼ੁਰਗ ਉਸ ਨੂੰ ਉੱਥੋਂ ਬੁਲਾਉਣ ਅਤੇ ਉਸ ਨੂੰ ਖ਼ੂਨ ਦਾ ਬਦਲਾ ਲੈਣ ਵਾਲੇ ਦੇ ਹਵਾਲੇ ਕਰ ਦੇਣ। ਉਸ ਖ਼ੂਨੀ ਨੂੰ ਜ਼ਰੂਰ ਮਾਰ ਦਿੱਤਾ ਜਾਵੇ।+
-
-
1 ਰਾਜਿਆਂ 1:50ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
50 ਅਦੋਨੀਯਾਹ ਵੀ ਸੁਲੇਮਾਨ ਤੋਂ ਡਰ ਗਿਆ, ਇਸ ਲਈ ਉਹ ਉੱਠਿਆ ਤੇ ਉਸ ਨੇ ਜਾ ਕੇ ਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਫੜ ਲਿਆ।+
-
-
1 ਰਾਜਿਆਂ 2:29ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
29 ਫਿਰ ਰਾਜਾ ਸੁਲੇਮਾਨ ਨੂੰ ਦੱਸਿਆ ਗਿਆ: “ਯੋਆਬ ਭੱਜ ਕੇ ਯਹੋਵਾਹ ਦੇ ਤੰਬੂ ਵਿਚ ਚਲਾ ਗਿਆ ਹੈ ਅਤੇ ਉਹ ਉੱਥੇ ਵੇਦੀ ਦੇ ਕੋਲ ਹੈ।” ਇਸ ਲਈ ਸੁਲੇਮਾਨ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਇਹ ਕਹਿ ਕੇ ਘੱਲਿਆ: “ਜਾਹ, ਉਸ ਨੂੰ ਵੱਢ ਸੁੱਟ!”
-