ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 18:25, 26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਮੂਸਾ ਨੇ ਸਾਰੇ ਇਜ਼ਰਾਈਲ ਵਿੱਚੋਂ ਕਾਬਲ ਆਦਮੀ ਚੁਣੇ ਅਤੇ ਉਨ੍ਹਾਂ ਨੂੰ ਲੋਕਾਂ ਉੱਤੇ ਪ੍ਰਧਾਨ ਨਿਯੁਕਤ ਕੀਤਾ। ਉਸ ਨੇ ਉਨ੍ਹਾਂ ਨੂੰ ਹਜ਼ਾਰ-ਹਜ਼ਾਰ ਉੱਤੇ, ਸੌ-ਸੌ ਉੱਤੇ, ਪੰਜਾਹ-ਪੰਜਾਹ ਉੱਤੇ ਅਤੇ ਦਸ-ਦਸ ਉੱਤੇ ਮੁਖੀਆਂ ਵਜੋਂ ਠਹਿਰਾ ਦਿੱਤਾ। 26 ਇਹ ਮੁਖੀ ਲੋਕਾਂ ਦੇ ਮਸਲਿਆਂ ਨੂੰ ਸੁਲਝਾਉਂਦੇ ਸਨ। ਉਹ ਔਖੇ ਮਸਲੇ ਮੂਸਾ ਕੋਲ ਲਿਆਉਂਦੇ ਸਨ,+ ਪਰ ਛੋਟੇ-ਮੋਟੇ ਮਸਲਿਆਂ ਨੂੰ ਆਪ ਹੀ ਨਬੇੜ ਲੈਂਦੇ ਸਨ।

  • ਗਿਣਤੀ 27:1-5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਸਲਾਫਹਾਦ ਹੇਫਰ ਦਾ ਪੁੱਤਰ ਸੀ, ਹੇਫਰ ਗਿਲਆਦ ਦਾ ਪੁੱਤਰ ਸੀ, ਗਿਲਆਦ ਮਾਕੀਰ ਦਾ ਪੁੱਤਰ ਸੀ ਅਤੇ ਮਾਕੀਰ ਮਨੱਸ਼ਹ ਦਾ ਪੁੱਤਰ ਸੀ। ਇਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪਰਿਵਾਰਾਂ ਵਿੱਚੋਂ ਸਨ। ਸਲਾਫਹਾਦ ਦੀਆਂ ਧੀਆਂ+ ਦੇ ਨਾਂ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ। 2 ਉਹ ਕੁੜੀਆਂ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆ ਕੇ ਮੂਸਾ, ਪੁਜਾਰੀ ਅਲਆਜ਼ਾਰ, ਮੁਖੀਆਂ+ ਅਤੇ ਸਾਰੀ ਮੰਡਲੀ ਸਾਮ੍ਹਣੇ ਖੜ੍ਹੀਆਂ ਹੋ ਗਈਆਂ। ਉਨ੍ਹਾਂ ਨੇ ਕਿਹਾ: 3 “ਉਜਾੜ ਵਿਚ ਸਾਡੇ ਪਿਤਾ ਦੀ ਮੌਤ ਹੋ ਗਈ ਸੀ, ਪਰ ਉਹ ਕੋਰਹ ਅਤੇ ਉਸ ਦੇ ਸਾਥੀਆਂ ਦੀ ਟੋਲੀ ਵਿਚ ਸ਼ਾਮਲ ਨਹੀਂ ਹੋਇਆ ਸੀ ਜਿਨ੍ਹਾਂ ਨੇ ਇਕੱਠੇ ਹੋ ਕੇ ਯਹੋਵਾਹ ਦੇ ਖ਼ਿਲਾਫ਼ ਬਗਾਵਤ ਕੀਤੀ ਸੀ,+ ਸਗੋਂ ਉਹ ਆਪਣੇ ਪਾਪ ਕਰਕੇ ਮਰਿਆ ਅਤੇ ਉਸ ਦੇ ਕੋਈ ਪੁੱਤਰ ਨਹੀਂ ਸੀ। 4 ਕੀ ਸਾਡੇ ਪਿਤਾ ਦਾ ਨਾਂ ਉਸ ਦੇ ਖ਼ਾਨਦਾਨ ਵਿੱਚੋਂ ਇਸ ਕਰਕੇ ਮਿਟ ਜਾਵੇ ਕਿਉਂਕਿ ਉਸ ਦੇ ਕੋਈ ਪੁੱਤਰ ਨਹੀਂ ਸੀ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਵਿਰਾਸਤ ਦਿੱਤੀ ਜਾਵੇ।” 5 ਇਸ ਲਈ ਮੂਸਾ ਨੇ ਉਨ੍ਹਾਂ ਦਾ ਮਸਲਾ ਯਹੋਵਾਹ ਸਾਮ੍ਹਣੇ ਪੇਸ਼ ਕੀਤਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ