-
ਬਿਵਸਥਾ ਸਾਰ 3:19, 20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਪਰ ਤੁਹਾਡੀਆਂ ਪਤਨੀਆਂ, ਤੁਹਾਡੇ ਬੱਚੇ ਅਤੇ ਤੁਹਾਡੇ ਪਾਲਤੂ ਪਸ਼ੂ (ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੁਹਾਡੇ ਕੋਲ ਵੱਡੀ ਤਾਦਾਦ ਵਿਚ ਪਸ਼ੂ ਹਨ) ਉਨ੍ਹਾਂ ਸ਼ਹਿਰਾਂ ਵਿਚ ਰਹਿਣ ਜੋ ਮੈਂ ਤੁਹਾਨੂੰ ਦਿੱਤੇ ਹਨ 20 ਜਦ ਤਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਆਰਾਮ ਨਹੀਂ ਦੇ ਦਿੰਦਾ ਜਿਵੇਂ ਉਸ ਨੇ ਤੁਹਾਨੂੰ ਦਿੱਤਾ ਹੈ ਅਤੇ ਜਦ ਤਕ ਉਹ ਵੀ ਯਰਦਨ ਦਰਿਆ ਪਾਰ ਕਰ ਕੇ ਉਸ ਦੇਸ਼ ʼਤੇ ਕਬਜ਼ਾ ਨਹੀਂ ਕਰ ਲੈਂਦੇ ਜੋ ਤੁਹਾਡਾ ਪਰਮੇਸ਼ੁਰ ਯਹੋਵਾਹ ਉਨ੍ਹਾਂ ਨੂੰ ਦੇਣ ਵਾਲਾ ਹੈ। ਫਿਰ ਤੁਹਾਡੇ ਵਿੱਚੋਂ ਹਰੇਕ ਜਣਾ ਆਪੋ-ਆਪਣੀ ਜ਼ਮੀਨ ʼਤੇ ਵਾਪਸ ਆ ਸਕਦਾ ਹੈ ਜੋ ਮੈਂ ਤੁਹਾਨੂੰ ਦਿੱਤੀ ਹੈ।’+
-
-
ਬਿਵਸਥਾ ਸਾਰ 29:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਫਿਰ ਅਸੀਂ ਉਨ੍ਹਾਂ ਦੇ ਇਲਾਕੇ ʼਤੇ ਕਬਜ਼ਾ ਕਰ ਲਿਆ ਅਤੇ ਉਹ ਇਲਾਕਾ ਰਊਬੇਨੀਆਂ, ਗਾਦੀਆਂ ਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਵਿਰਾਸਤ ਵਿਚ ਦੇ ਦਿੱਤਾ।+
-
-
ਯਹੋਸ਼ੁਆ 13:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਬਾਕੀ ਅੱਧੇ ਗੋਤ, ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਵਿਰਾਸਤ ਲੈ ਲਈ ਸੀ ਜੋ ਮੂਸਾ ਨੇ ਉਨ੍ਹਾਂ ਨੂੰ ਯਰਦਨ ਦੇ ਪੂਰਬ ਵੱਲ ਦਿੱਤੀ ਸੀ। ਯਹੋਵਾਹ ਦੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਇਹ ਇਲਾਕੇ ਦਿੱਤੇ ਸਨ:+
-