ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 28:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “ਪਰ ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਗੱਲ ਨਹੀਂ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਧਿਆਨ ਨਾਲ ਪਾਲਣਾ ਨਹੀਂ ਕਰੋਗੇ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦੇ ਰਿਹਾ ਹਾਂ, ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆ ਪੈਣਗੇ ਅਤੇ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਘੇਰ ਲੈਣਗੇ:+

  • ਬਿਵਸਥਾ ਸਾਰ 28:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 “ਤੁਹਾਡੇ ਬੁਰੇ ਕੰਮਾਂ ਕਰਕੇ ਅਤੇ ਯਹੋਵਾਹ ਨੂੰ ਤਿਆਗਣ ਕਰਕੇ ਉਹ* ਤੁਹਾਨੂੰ ਸਰਾਪ ਦੇਵੇਗਾ, ਤੁਹਾਡੇ ਸਾਰੇ ਕੰਮਾਂ ਵਿਚ ਗੜਬੜੀ ਫੈਲਾ ਦੇਵੇਗਾ ਅਤੇ ਤੁਹਾਨੂੰ ਸਜ਼ਾ ਦੇਵੇਗਾ। ਉਹ ਉਦੋਂ ਤਕ ਇਸ ਤਰ੍ਹਾਂ ਕਰਦਾ ਰਹੇਗਾ ਜਦ ਤਕ ਤੁਸੀਂ ਦੇਖਦੇ ਹੀ ਦੇਖਦੇ ਪੂਰੀ ਤਰ੍ਹਾਂ ਨਾਸ਼ ਨਹੀਂ ਹੋ ਜਾਂਦੇ।+

  • ਯਹੋਸ਼ੁਆ 23:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਉਸ ਇਕਰਾਰ ਨੂੰ ਤੋੜਿਆ ਜਿਸ ਦੀ ਪਾਲਣਾ ਕਰਨ ਦਾ ਹੁਕਮ ਉਸ ਨੇ ਤੁਹਾਨੂੰ ਦਿੱਤਾ ਹੈ ਅਤੇ ਜੇ ਤੁਸੀਂ ਜਾ ਕੇ ਹੋਰਨਾਂ ਦੇਵਤਿਆਂ ਦੀ ਭਗਤੀ ਕੀਤੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ, ਤਾਂ ਯਹੋਵਾਹ ਦੇ ਗੁੱਸੇ ਦੀ ਅੱਗ ਤੁਹਾਡੇ ʼਤੇ ਭੜਕ ਉੱਠੇਗੀ+ ਅਤੇ ਤੁਸੀਂ ਉਸ ਚੰਗੇ ਦੇਸ਼ ਵਿੱਚੋਂ ਝੱਟ ਹੀ ਮਿਟ ਜਾਓਗੇ ਜੋ ਉਸ ਨੇ ਤੁਹਾਨੂੰ ਦਿੱਤਾ ਹੈ।”+

  • 2 ਇਤਿਹਾਸ 15:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਇਸ ਲਈ ਉਹ ਆਸਾ ਨੂੰ ਮਿਲਣ ਗਿਆ ਅਤੇ ਉਸ ਨੂੰ ਕਿਹਾ: “ਹੇ ਆਸਾ ਅਤੇ ਸਾਰੇ ਯਹੂਦਾਹ ਤੇ ਬਿਨਯਾਮੀਨ, ਮੇਰੀ ਗੱਲ ਸੁਣੋ! ਯਹੋਵਾਹ ਤੁਹਾਡੇ ਨਾਲ ਉਦੋਂ ਤਕ ਰਹੇਗਾ ਜਦੋਂ ਤਕ ਤੁਸੀਂ ਉਸ ਨਾਲ ਰਹੋਗੇ;+ ਜੇ ਤੁਸੀਂ ਉਸ ਨੂੰ ਭਾਲੋਗੇ, ਤਾਂ ਉਹ ਆਪੇ ਤੁਹਾਨੂੰ ਲੱਭ ਪਵੇਗਾ,+ ਪਰ ਜੇ ਤੁਸੀਂ ਉਸ ਨੂੰ ਛੱਡ ਦਿੱਤਾ, ਤਾਂ ਉਹ ਵੀ ਤੁਹਾਨੂੰ ਛੱਡ ਦੇਵੇਗਾ।+

  • ਯਸਾਯਾਹ 63:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਪਰ ਉਨ੍ਹਾਂ ਨੇ ਬਗਾਵਤ ਕੀਤੀ+ ਤੇ ਉਸ ਦੀ ਪਵਿੱਤਰ ਸ਼ਕਤੀ ਨੂੰ ਦੁਖੀ ਕੀਤਾ।+

      ਇਸ ਲਈ ਉਹ ਉਨ੍ਹਾਂ ਦਾ ਦੁਸ਼ਮਣ ਬਣ ਗਿਆ+

      ਅਤੇ ਉਨ੍ਹਾਂ ਦੇ ਖ਼ਿਲਾਫ਼ ਲੜਿਆ।+

  • ਯਿਰਮਿਯਾਹ 17:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਹੇ ਯਹੋਵਾਹ, ਇਜ਼ਰਾਈਲ ਦੀ ਆਸ,

      ਜਿਹੜੇ ਤੈਨੂੰ ਛੱਡ ਦਿੰਦੇ ਹਨ, ਉਹ ਸਾਰੇ ਸ਼ਰਮਿੰਦੇ ਕੀਤੇ ਜਾਣਗੇ।

      ਜਿਹੜੇ ਤੇਰੇ* ਖ਼ਿਲਾਫ਼ ਬਗਾਵਤ ਕਰਦੇ ਹਨ, ਉਹ ਰੇਤ ʼਤੇ ਲਿਖੇ ਅੱਖਰਾਂ ਵਾਂਗ ਮਿਟ ਜਾਣਗੇ+

      ਕਿਉਂਕਿ ਉਨ੍ਹਾਂ ਨੇ ਅੰਮ੍ਰਿਤ ਜਲ ਦੇ ਚਸ਼ਮੇ ਯਹੋਵਾਹ ਨੂੰ ਤਿਆਗ ਦਿੱਤਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ