ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 12:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 “ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਯਹੋਵਾਹ ਜੋ ਦੇਸ਼ ਤੁਹਾਡੇ ਕਬਜ਼ੇ ਹੇਠ ਕਰੇਗਾ, ਉੱਥੇ ਤੁਸੀਂ ਉਮਰ ਭਰ ਧਿਆਨ ਨਾਲ ਇਨ੍ਹਾਂ ਸਾਰੇ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਿਓ।

  • ਬਿਵਸਥਾ ਸਾਰ 17:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਜਦ ਉਹ ਰਾਜ ਕਰਨ ਲਈ ਸਿੰਘਾਸਣ ʼਤੇ ਬੈਠੇ, ਤਾਂ ਉਹ ਲੇਵੀ ਪੁਜਾਰੀਆਂ ਕੋਲ ਰੱਖੇ ਇਸ ਕਾਨੂੰਨ ਨੂੰ ਆਪਣੇ ਹੱਥੀਂ ਇਕ ਕਿਤਾਬ* ਵਿਚ ਲਿਖੇ।+

      19 “ਇਹ ਕਿਤਾਬ ਉਸ ਦੇ ਕੋਲ ਰਹੇ ਅਤੇ ਉਹ ਜ਼ਿੰਦਗੀ ਭਰ ਇਸ ਨੂੰ ਪੜ੍ਹੇ+ ਤਾਂਕਿ ਉਹ ਆਪਣੇ ਪਰਮੇਸ਼ੁਰ ਯਹੋਵਾਹ ਦਾ ਡਰ ਰੱਖਣਾ ਸਿੱਖੇ ਅਤੇ ਇਸ ਕਾਨੂੰਨ ਵਿਚ ਲਿਖੀਆਂ ਗੱਲਾਂ ਅਤੇ ਨਿਯਮਾਂ ਦੀ ਪਾਲਣਾ ਕਰੇ।+

  • ਯਹੋਸ਼ੁਆ 1:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਕਾਨੂੰਨ ਦੀ ਇਹ ਕਿਤਾਬ ਤੇਰੇ ਮੂੰਹ ਤੋਂ ਕਦੇ ਵੱਖ ਨਾ ਹੋਵੇ+ ਅਤੇ ਤੂੰ ਇਸ ਨੂੰ ਦਿਨ-ਰਾਤ ਧੀਮੀ ਆਵਾਜ਼ ਵਿਚ ਪੜ੍ਹੀਂ* ਤਾਂਕਿ ਤੂੰ ਇਸ ਵਿਚ ਲਿਖੀਆਂ ਸਾਰੀਆਂ ਗੱਲਾਂ ਦੀ ਧਿਆਨ ਨਾਲ ਪਾਲਣਾ ਕਰ ਸਕੇਂ;+ ਫਿਰ ਤੂੰ ਆਪਣੇ ਹਰ ਕੰਮ ਵਿਚ ਸਫ਼ਲ ਹੋਵੇਂਗਾ ਅਤੇ ਬੁੱਧ ਤੋਂ ਕੰਮ ਲਵੇਂਗਾ।+

  • 1 ਰਾਜਿਆਂ 2:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਰਾਹਾਂ ʼਤੇ ਚੱਲ ਕੇ ਅਤੇ ਉਸ ਦੇ ਨਿਯਮਾਂ, ਉਸ ਦੇ ਹੁਕਮਾਂ, ਉਸ ਦੇ ਨਿਆਵਾਂ ਤੇ ਉਸ ਦੀਆਂ ਨਸੀਹਤਾਂ* ਮੁਤਾਬਕ ਚੱਲ ਕੇ ਉਸ ਪ੍ਰਤੀ ਆਪਣਾ ਫ਼ਰਜ਼ ਨਿਭਾਈਂ ਜਿਵੇਂ ਮੂਸਾ ਦੇ ਕਾਨੂੰਨ ਵਿਚ ਲਿਖਿਆ ਹੈ;+ ਫਿਰ ਤੂੰ ਜੋ ਵੀ ਕਰੇਂਗਾ ਅਤੇ ਜਿੱਥੇ ਵੀ ਜਾਵੇਂਗਾ, ਤੂੰ ਸਫ਼ਲ ਹੋਵੇਂਗਾ।*

  • 1 ਇਤਿਹਾਸ 28:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਮੈਂ ਉਸ ਦੀ ਰਾਜ-ਗੱਦੀ ਨੂੰ ਹਮੇਸ਼ਾ ਲਈ ਮਜ਼ਬੂਤੀ ਨਾਲ ਕਾਇਮ ਕਰਾਂਗਾ+ ਜੇ ਉਹ ਮੇਰੇ ਹੁਕਮਾਂ ਅਤੇ ਮੇਰੇ ਫ਼ੈਸਲਿਆਂ ਨੂੰ ਦ੍ਰਿੜ੍ਹਤਾ ਨਾਲ ਮੰਨੇਗਾ+ ਜਿਵੇਂ ਉਹ ਹੁਣ ਕਰ ਰਿਹਾ ਹੈ।’

  • ਜ਼ਬੂਰ 19:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਯਹੋਵਾਹ ਦੇ ਆਦੇਸ਼ ਸਹੀ ਹਨ ਜੋ ਦਿਲ ਨੂੰ ਖ਼ੁਸ਼ ਕਰਦੇ ਹਨ;+

      ਯਹੋਵਾਹ ਦੇ ਹੁਕਮ ਸ਼ੁੱਧ ਹਨ ਜੋ ਅੱਖਾਂ ਵਿਚ ਚਮਕ ਲਿਆਉਂਦੇ ਹਨ।+

  • ਜ਼ਬੂਰ 19:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਇਨ੍ਹਾਂ ਦੇ ਰਾਹੀਂ ਤੇਰੇ ਸੇਵਕ ਨੂੰ ਚੇਤਾਵਨੀ ਮਿਲਦੀ ਹੈ;+

      ਇਨ੍ਹਾਂ ਨੂੰ ਮੰਨਣ ਨਾਲ ਵੱਡਾ ਇਨਾਮ ਮਿਲਦਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ