4 ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਨੇ ਮੇਰੇ ਪਿਤਾ ਦੇ ਸਾਰੇ ਘਰਾਣੇ ਵਿੱਚੋਂ ਮੈਨੂੰ ਹਮੇਸ਼ਾ ਲਈ ਇਜ਼ਰਾਈਲ ਦਾ ਰਾਜਾ ਬਣਨ ਲਈ ਚੁਣਿਆ+ ਕਿਉਂਕਿ ਉਸ ਨੇ ਯਹੂਦਾਹ ਨੂੰ ਆਗੂ ਵਜੋਂ ਚੁਣਿਆ ਸੀ+ ਅਤੇ ਯਹੂਦਾਹ ਦੇ ਘਰਾਣੇ ਵਿੱਚੋਂ ਮੇਰੇ ਪਿਤਾ ਦੇ ਘਰਾਣੇ ਨੂੰ ਚੁਣਿਆ+ ਤੇ ਮੇਰੇ ਪਿਤਾ ਦੇ ਪੁੱਤਰਾਂ ਵਿੱਚੋਂ ਮੈਨੂੰ ਪ੍ਰਵਾਨ ਕਰ ਕੇ ਸਾਰੇ ਇਜ਼ਰਾਈਲ ਉੱਤੇ ਰਾਜਾ ਬਣਾਇਆ।+