-
ਬਿਵਸਥਾ ਸਾਰ 7:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਤੁਹਾਡਾ ਪਰਮੇਸ਼ੁਰ ਯਹੋਵਾਹ ਸੱਚਾ ਅਤੇ ਵਫ਼ਾਦਾਰ ਪਰਮੇਸ਼ੁਰ ਹੈ। ਜਿਹੜੇ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ, ਉਹ ਉਨ੍ਹਾਂ ਦੀਆਂ ਹਜ਼ਾਰਾਂ ਪੀੜ੍ਹੀਆਂ ਨਾਲ ਆਪਣਾ ਇਕਰਾਰ ਪੂਰਾ ਕਰਦਾ ਹੈ ਅਤੇ ਉਨ੍ਹਾਂ ਨਾਲ ਅਟੱਲ ਪਿਆਰ ਕਰਦਾ ਹੈ।+
-
-
1 ਰਾਜਿਆਂ 8:23-26ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਅਤੇ ਉਸ ਨੇ ਕਿਹਾ: “ਹੇ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ, ਤੇਰੇ ਵਰਗਾ ਹੋਰ ਕੋਈ ਪਰਮੇਸ਼ੁਰ ਨਹੀਂ,+ ਨਾ ਉੱਪਰ ਆਕਾਸ਼ ਵਿਚ, ਨਾ ਹੇਠਾਂ ਧਰਤੀ ਉੱਤੇ। ਤੂੰ ਆਪਣਾ ਇਕਰਾਰ ਪੂਰਾ ਕਰਦਾ ਹੈਂ ਅਤੇ ਆਪਣੇ ਉਨ੍ਹਾਂ ਸੇਵਕਾਂ ਨੂੰ ਅਟੱਲ ਪਿਆਰ ਦਿਖਾਉਂਦਾ ਹੈਂ+ ਜੋ ਪੂਰੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ।+ 24 ਤੂੰ ਉਹ ਵਾਅਦਾ ਪੂਰਾ ਕੀਤਾ ਹੈ ਜੋ ਤੂੰ ਆਪਣੇ ਸੇਵਕ ਮੇਰੇ ਪਿਤਾ ਦਾਊਦ ਨਾਲ ਕੀਤਾ ਸੀ। ਤੂੰ ਆਪਣੇ ਮੂੰਹੋਂ ਇਹ ਵਾਅਦਾ ਕੀਤਾ ਸੀ ਅਤੇ ਅੱਜ ਦੇ ਦਿਨ ਆਪਣੇ ਹੱਥੀਂ ਇਸ ਨੂੰ ਪੂਰਾ ਕੀਤਾ ਹੈ।+ 25 ਹੁਣ ਹੇ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ, ਕਿਰਪਾ ਕਰ ਕੇ ਆਪਣਾ ਉਹ ਵਾਅਦਾ ਪੂਰਾ ਕਰ ਜੋ ਤੂੰ ਆਪਣੇ ਸੇਵਕ ਮੇਰੇ ਪਿਤਾ ਦਾਊਦ ਨਾਲ ਕੀਤਾ ਸੀ ਜਦ ਤੂੰ ਕਿਹਾ ਸੀ: ‘ਜੇ ਤੇਰੇ ਪੁੱਤਰ ਆਪਣੇ ਰਾਹ ਵੱਲ ਧਿਆਨ ਦੇਣ ਅਤੇ ਮੇਰੇ ਅੱਗੇ ਉਸੇ ਤਰ੍ਹਾਂ ਚੱਲਣ ਜਿਸ ਤਰ੍ਹਾਂ ਤੂੰ ਚੱਲਿਆ ਹੈਂ, ਤਾਂ ਇਜ਼ਰਾਈਲ ਦੇ ਸਿੰਘਾਸਣ ʼਤੇ ਬੈਠਣ ਲਈ ਤੇਰੇ ਵੰਸ਼ ਦਾ ਕੋਈ-ਨਾ-ਕੋਈ ਆਦਮੀ ਹਮੇਸ਼ਾ ਹੋਵੇਗਾ।’+ 26 ਹੇ ਇਜ਼ਰਾਈਲ ਦੇ ਪਰਮੇਸ਼ੁਰ, ਹੁਣ ਤੇਰਾ ਇਹ ਵਾਅਦਾ ਸੱਚਾ ਠਹਿਰੇ ਜੋ ਤੂੰ ਆਪਣੇ ਸੇਵਕ ਮੇਰੇ ਪਿਤਾ ਦਾਊਦ ਨਾਲ ਕੀਤਾ ਸੀ।
-