20 ਉਨ੍ਹੀਂ ਦਿਨੀਂ ਹਿਜ਼ਕੀਯਾਹ ਬੀਮਾਰ ਹੋ ਗਿਆ ਅਤੇ ਉਹ ਮਰਨ ਕਿਨਾਰੇ ਸੀ।+ ਆਮੋਜ਼ ਦੇ ਪੁੱਤਰ ਯਸਾਯਾਹ ਨਬੀ ਨੇ ਆ ਕੇ ਉਸ ਨੂੰ ਕਿਹਾ: “ਯਹੋਵਾਹ ਇਹ ਕਹਿੰਦਾ ਹੈ: ‘ਆਪਣੇ ਘਰਾਣੇ ਨੂੰ ਹਿਦਾਇਤਾਂ ਦੇ ਕਿਉਂਕਿ ਤੂੰ ਮਰ ਜਾਵੇਂਗਾ; ਤੂੰ ਠੀਕ ਨਹੀਂ ਹੋਵੇਂਗਾ।’”+ 2 ਇਹ ਸੁਣ ਕੇ ਉਸ ਨੇ ਆਪਣਾ ਮੂੰਹ ਕੰਧ ਵੱਲ ਕਰ ਲਿਆ ਤੇ ਯਹੋਵਾਹ ਨੂੰ ਪ੍ਰਾਰਥਨਾ ਕਰਨ ਲੱਗਾ: