5 ਜੀਉਂਦੇ ਤਾਂ ਜਾਣਦੇ ਹਨ ਕਿ ਉਹ ਮਰਨਗੇ,+ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ+ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਹੋਰ ਇਨਾਮ ਮਿਲੇਗਾ ਕਿਉਂਕਿ ਉਨ੍ਹਾਂ ਨੂੰ ਯਾਦ ਨਹੀਂ ਕੀਤਾ ਜਾਂਦਾ।+ 6 ਨਾਲੇ ਉਨ੍ਹਾਂ ਦਾ ਪਿਆਰ, ਨਫ਼ਰਤ ਤੇ ਈਰਖਾ ਖ਼ਤਮ ਹੋ ਜਾਂਦੀ ਹੈ ਅਤੇ ਧਰਤੀ ਉੱਤੇ ਜੋ ਕੁਝ ਵੀ ਕੀਤਾ ਜਾਂਦਾ ਹੈ, ਉਸ ਵਿਚ ਉਨ੍ਹਾਂ ਦਾ ਕੋਈ ਹਿੱਸਾ ਨਹੀਂ ਹੁੰਦਾ।+