ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 15:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 “ਤੁਹਾਡਾ ਪਰਮੇਸ਼ੁਰ ਯਹੋਵਾਹ ਜੋ ਦੇਸ਼ ਤੁਹਾਨੂੰ ਦੇਣ ਜਾ ਰਿਹਾ ਹੈ, ਜੇ ਉੱਥੇ ਕਿਸੇ ਸ਼ਹਿਰ ਵਿਚ ਤੁਹਾਡਾ ਕੋਈ ਭਰਾ ਗ਼ਰੀਬ ਹੋ ਜਾਂਦਾ ਹੈ, ਤਾਂ ਆਪਣੇ ਗ਼ਰੀਬ ਭਰਾ ਪ੍ਰਤੀ ਆਪਣਾ ਦਿਲ ਕਠੋਰ ਨਾ ਕਰਿਓ ਜਾਂ ਉਸ ਦੀ ਮਦਦ ਕਰਨ ਤੋਂ ਇਨਕਾਰ ਨਾ ਕਰਿਓ।+ 8 ਤੁਸੀਂ ਉਸ ਨੂੰ ਖੁੱਲ੍ਹੇ ਹੱਥੀਂ ਉਧਾਰ ਦਿਓ।+ ਉਸ ਦੀ ਲੋੜ ਅਨੁਸਾਰ ਉਸ ਨੂੰ ਜ਼ਰੂਰ ਉਧਾਰ* ਦਿਓ।

  • ਜ਼ਬੂਰ 41:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 41 ਖ਼ੁਸ਼ ਹੈ ਉਹ ਇਨਸਾਨ ਜਿਹੜਾ ਮਾਮੂਲੀ ਲੋਕਾਂ ਦੀ ਮਦਦ ਕਰਦਾ ਹੈ;+

      ਯਹੋਵਾਹ ਉਸ ਨੂੰ ਬਿਪਤਾ ਦੇ ਵੇਲੇ ਬਚਾਵੇਗਾ।

  • ਕਹਾਉਤਾਂ 19:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+

      ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+

  • ਲੂਕਾ 6:34, 35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਨਾਲੇ ਜੇ ਤੁਸੀਂ ਉਨ੍ਹਾਂ ਨੂੰ ਹੀ ਉਧਾਰ* ਦਿੰਦੇ ਹੋ ਜਿਨ੍ਹਾਂ ਤੋਂ ਤੁਹਾਨੂੰ ਪੈਸਾ ਵਾਪਸ ਮਿਲਣ ਦੀ ਆਸ ਹੈ, ਤਾਂ ਇਹਦੇ ਵਿਚ ਕਿਹੜੀ ਵੱਡੀ ਗੱਲ ਹੈ?+ ਪਾਪੀ ਲੋਕ ਵੀ ਤਾਂ ਦੂਸਰੇ ਪਾਪੀਆਂ ਨੂੰ ਉਧਾਰ ਦਿੰਦੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਪੂਰਾ ਪੈਸਾ ਵਾਪਸ ਮਿਲਣ ਦੀ ਆਸ ਹੁੰਦੀ ਹੈ। 35 ਪਰ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰਦੇ ਰਹੋ ਅਤੇ ਉਨ੍ਹਾਂ ਦਾ ਭਲਾ ਕਰਦੇ ਰਹੋ, ਉਨ੍ਹਾਂ ਨੂੰ ਉਧਾਰ ਦਿੰਦੇ ਰਹੋ ਅਤੇ ਕੁਝ ਵਾਪਸ ਮਿਲਣ ਦੀ ਆਸ ਨਾ ਰੱਖੋ।+ ਤੁਹਾਨੂੰ ਵੱਡਾ ਇਨਾਮ ਮਿਲੇਗਾ ਅਤੇ ਤੁਸੀਂ ਅੱਤ ਮਹਾਨ ਦੇ ਪੁੱਤਰ ਬਣੋਗੇ ਕਿਉਂਕਿ ਉਹ ਤਾਂ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਵੀ ਦਇਆ ਕਰਦਾ ਹੈ।+

  • ਰਸੂਲਾਂ ਦੇ ਕੰਮ 20:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਮੈਂ ਸਾਰੀਆਂ ਗੱਲਾਂ ਵਿਚ ਤੁਹਾਨੂੰ ਦਿਖਾਇਆ ਹੈ ਕਿ ਤੁਸੀਂ ਵੀ ਇਸ ਤਰ੍ਹਾਂ ਮਿਹਨਤ ਕਰ ਕੇ+ ਕਮਜ਼ੋਰ ਲੋਕਾਂ ਦੀ ਮਦਦ ਕਰੋ ਅਤੇ ਪ੍ਰਭੂ ਯਿਸੂ ਦੀ ਇਹ ਗੱਲ ਯਾਦ ਰੱਖੋ ਜੋ ਉਸ ਨੇ ਆਪ ਕਹੀ ਸੀ: ‘ਲੈਣ ਨਾਲੋਂ ਦੇਣ ਵਿਚ ਜ਼ਿਆਦਾ ਖ਼ੁਸ਼ੀ ਮਿਲਦੀ ਹੈ।’”+

  • ਇਬਰਾਨੀਆਂ 13:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਨਾਲੇ ਦੂਸਰਿਆਂ ਦਾ ਭਲਾ ਕਰਨਾ ਅਤੇ ਉਨ੍ਹਾਂ ਨਾਲ ਆਪਣੀਆਂ ਚੀਜ਼ਾਂ ਸਾਂਝੀਆਂ ਕਰਨੀਆਂ ਨਾ ਭੁੱਲੋ+ ਕਿਉਂਕਿ ਪਰਮੇਸ਼ੁਰ ਨੂੰ ਅਜਿਹੇ ਬਲੀਦਾਨਾਂ ਤੋਂ ਬਹੁਤ ਖ਼ੁਸ਼ੀ ਹੁੰਦੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ