9 ਇਨ੍ਹਾਂ ਗੱਲਾਂ ਤੋਂ ਬਾਅਦ ਮੈਂ ਸਾਰੀਆਂ ਕੌਮਾਂ, ਕਬੀਲਿਆਂ, ਨਸਲਾਂ ਅਤੇ ਭਾਸ਼ਾਵਾਂ ਦੇ ਲੋਕਾਂ ਦੀ ਇਕ ਵੱਡੀ ਭੀੜ ਦੇਖੀ ਜਿਸ ਨੂੰ ਕੋਈ ਵੀ ਗਿਣ ਨਾ ਸਕਿਆ।+ ਉਨ੍ਹਾਂ ਨੇ ਚਿੱਟੇ ਚੋਗੇ ਪਾਏ ਹੋਏ ਸਨ+ ਅਤੇ ਉਨ੍ਹਾਂ ਦੇ ਹੱਥਾਂ ਵਿਚ ਖਜੂਰ ਦੀਆਂ ਟਾਹਣੀਆਂ ਸਨ।+ ਉਹ ਸਿੰਘਾਸਣ ਦੇ ਸਾਮ੍ਹਣੇ ਅਤੇ ਲੇਲੇ ਦੇ ਸਾਮ੍ਹਣੇ ਖੜ੍ਹੇ ਸਨ