2 ਅਤੇ ਬਹੁਤ ਸਾਰੀਆਂ ਕੌਮਾਂ ਆਉਣਗੀਆਂ ਅਤੇ ਕਹਿਣਗੀਆਂ:
“ਆਓ ਆਪਾਂ ਯਹੋਵਾਹ ਦੇ ਪਹਾੜ ʼਤੇ ਚੜ੍ਹੀਏ
ਅਤੇ ਯਾਕੂਬ ਦੇ ਪਰਮੇਸ਼ੁਰ ਦੇ ਘਰ ਨੂੰ ਚਲੀਏ।+
ਉਹ ਸਾਨੂੰ ਆਪਣੇ ਰਾਹ ਸਿਖਾਵੇਗਾ
ਅਤੇ ਅਸੀਂ ਉਸ ਦੇ ਰਾਹਾਂ ʼਤੇ ਚੱਲਾਂਗੇ।”
ਕਿਉਂਕਿ ਕਾਨੂੰਨ ਸੀਓਨ ਤੋਂ ਜਾਰੀ ਕੀਤਾ ਜਾਵੇਗਾ
ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।