ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 6:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 “ਇਹ ਉਹ ਹੁਕਮ, ਨਿਯਮ ਅਤੇ ਕਾਨੂੰਨ ਹਨ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਸਿਖਾਉਣ ਲਈ ਦਿੱਤੇ ਹਨ ਤਾਂਕਿ ਜਦੋਂ ਤੁਸੀਂ ਉਸ ਦੇਸ਼ ਵਿਚ ਜਾਓਗੇ ਜਿਸ ʼਤੇ ਤੁਸੀਂ ਕਬਜ਼ਾ ਕਰਨ ਵਾਲੇ ਹੋ, ਤਾਂ ਤੁਸੀਂ ਉੱਥੇ ਇਨ੍ਹਾਂ ਦੀ ਪਾਲਣਾ ਕਰਨੀ 2 ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਡਰ ਮੰਨਣਾ ਅਤੇ ਉਸ ਦੇ ਸਾਰੇ ਨਿਯਮ ਅਤੇ ਸਾਰੇ ਹੁਕਮ ਮੰਨਣੇ ਜਿਹੜੇ ਮੈਂ ਤੁਹਾਨੂੰ ਦੇ ਰਿਹਾ ਹਾਂ। ਤੁਸੀਂ, ਤੁਹਾਡੇ ਪੁੱਤਰ ਅਤੇ ਤੁਹਾਡੇ ਪੋਤੇ+ ਸਾਰੀ ਜ਼ਿੰਦਗੀ ਇਨ੍ਹਾਂ ਮੁਤਾਬਕ ਚੱਲਣ ਤਾਂਕਿ ਤੁਸੀਂ ਲੰਬੀ ਜ਼ਿੰਦਗੀ ਜੀ ਸਕੋ।+

  • ਬਿਵਸਥਾ ਸਾਰ 30:19, 20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਮੈਂ ਅੱਜ ਆਕਾਸ਼ ਅਤੇ ਧਰਤੀ ਨੂੰ ਤੁਹਾਡੇ ਖ਼ਿਲਾਫ਼ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਸਾਮ੍ਹਣੇ ਜ਼ਿੰਦਗੀ ਅਤੇ ਮੌਤ, ਬਰਕਤ ਅਤੇ ਸਰਾਪ ਰੱਖਦਾ ਹਾਂ।+ ਤੁਸੀਂ ਜ਼ਿੰਦਗੀ ਨੂੰ ਚੁਣੋ ਤਾਂਕਿ ਤੁਸੀਂ ਅਤੇ ਤੁਹਾਡੀ ਔਲਾਦ ਜੀਉਂਦੀ ਰਹੇ।+ 20 ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਪਿਆਰ ਕਰ ਕੇ,+ ਉਸ ਦੀ ਗੱਲ ਸੁਣ ਕੇ ਅਤੇ ਉਸ ਨਾਲ ਚਿੰਬੜੇ ਰਹਿ ਕੇ+ ਜ਼ਿੰਦਗੀ ਨੂੰ ਚੁਣੋ ਕਿਉਂਕਿ ਉਹੀ ਤੁਹਾਡੀ ਜ਼ਿੰਦਗੀ ਹੈ ਅਤੇ ਉਸੇ ਸਦਕਾ ਤੁਸੀਂ ਉਸ ਦੇਸ਼ ਵਿਚ ਲੰਬੇ ਸਮੇਂ ਤਕ ਰਹਿ ਸਕੋਗੇ ਜੋ ਦੇਸ਼ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦੀ ਸਹੁੰ ਖਾਧੀ ਸੀ।”+

  • 1 ਪਤਰਸ 3:10-12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 “ਜਿਹੜਾ ਇਨਸਾਨ ਜ਼ਿੰਦਗੀ ਨਾਲ ਪਿਆਰ ਕਰਦਾ ਹੈ ਅਤੇ ਚੰਗੇ ਦਿਨ ਦੇਖਣੇ ਚਾਹੁੰਦਾ ਹੈ, ਉਹ ਆਪਣੀ ਜ਼ਬਾਨ ਨੂੰ ਬੁਰੀਆਂ ਗੱਲਾਂ ਕਹਿਣ ਤੋਂ ਅਤੇ ਆਪਣੇ ਬੁੱਲ੍ਹਾਂ ਨੂੰ ਧੋਖੇ ਭਰੀਆਂ ਗੱਲਾਂ ਕਰਨ ਤੋਂ ਰੋਕੇ।+ 11 ਉਹ ਬੁਰਾਈ ਕਰਨ ਤੋਂ ਹਟ ਜਾਵੇ+ ਅਤੇ ਨੇਕੀ ਕਰੇ;+ ਉਹ ਸ਼ਾਂਤੀ ਕਾਇਮ ਕਰਨ ਅਤੇ ਇਸ ਨੂੰ ਬਣਾਈ ਰੱਖਣ ਦਾ ਜਤਨ ਕਰੇ।+ 12 ਯਹੋਵਾਹ* ਦੀਆਂ ਅੱਖਾਂ ਧਰਮੀਆਂ ਉੱਤੇ ਲੱਗੀਆਂ ਹੋਈਆਂ ਹਨ ਅਤੇ ਉਸ ਦੇ ਕੰਨ ਉਨ੍ਹਾਂ ਦੀ ਫ਼ਰਿਆਦ ਵੱਲ ਲੱਗੇ ਹੋਏ ਹਨ,+ ਪਰ ਯਹੋਵਾਹ* ਬੁਰੇ ਕੰਮ ਕਰਨ ਵਾਲਿਆਂ ਦੇ ਖ਼ਿਲਾਫ਼ ਹੈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ