8 ਯਹੋਵਾਹ ਨੇ ਸ਼ੈਤਾਨ ਨੂੰ ਕਿਹਾ: “ਕੀ ਤੂੰ ਮੇਰੇ ਸੇਵਕ ਅੱਯੂਬ ʼਤੇ ਧਿਆਨ ਦਿੱਤਾ? ਧਰਤੀ ਉੱਤੇ ਉਸ ਵਰਗਾ ਕੋਈ ਨਹੀਂ ਹੈ। ਉਹ ਨੇਕ ਤੇ ਖਰਾ ਇਨਸਾਨ ਹੈ+ ਜੋ ਪਰਮੇਸ਼ੁਰ ਤੋਂ ਡਰਦਾ ਤੇ ਬੁਰਾਈ ਤੋਂ ਦੂਰ ਰਹਿੰਦਾ ਹੈ।” 9 ਇਹ ਸੁਣ ਕੇ ਸ਼ੈਤਾਨ ਨੇ ਯਹੋਵਾਹ ਨੂੰ ਜਵਾਬ ਦਿੱਤਾ: “ਕੀ ਅੱਯੂਬ ਬਿਨਾਂ ਕਿਸੇ ਮਤਲਬ ਦੇ ਪਰਮੇਸ਼ੁਰ ਦਾ ਡਰ ਮੰਨਦਾ ਹੈ?+