24 ਫਿਰ ਰਾਜੇ ਦੇ ਹੁਕਮ ʼਤੇ ਉਨ੍ਹਾਂ ਆਦਮੀਆਂ ਨੂੰ ਲਿਆਂਦਾ ਗਿਆ ਜਿਨ੍ਹਾਂ ਨੇ ਦਾਨੀਏਲ ʼਤੇ ਇਲਜ਼ਾਮ ਲਾਇਆ ਸੀ। ਉਨ੍ਹਾਂ ਨੂੰ ਉਨ੍ਹਾਂ ਦੀਆਂ ਪਤਨੀਆਂ ਅਤੇ ਪੁੱਤਰਾਂ ਸਮੇਤ ਸ਼ੇਰਾਂ ਦੇ ਘੁਰਨੇ ਵਿਚ ਸੁੱਟ ਦਿੱਤਾ ਗਿਆ। ਉਹ ਅਜੇ ਘੁਰਨੇ ਵਿਚ ਹੇਠਾਂ ਪਹੁੰਚੇ ਵੀ ਨਹੀਂ ਸਨ ਕਿ ਸ਼ੇਰਾਂ ਨੇ ਉਨ੍ਹਾਂ ਨੂੰ ਦਬੋਚ ਲਿਆ ਅਤੇ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਤੋੜ ਦਿੱਤੀਆਂ।+