37 “ਹੇ ਯਰੂਸ਼ਲਮ, ਹੇ ਯਰੂਸ਼ਲਮ, ਨਬੀਆਂ ਦੇ ਕਾਤਲ, ਜਿਨ੍ਹਾਂ ਨੂੰ ਵੀ ਪਰਮੇਸ਼ੁਰ ਨੇ ਤੇਰੇ ਕੋਲ ਘੱਲਿਆ, ਤੂੰ ਉਨ੍ਹਾਂ ਸਾਰਿਆਂ ਨੂੰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦਿੱਤਾ+—ਮੈਂ ਕਿੰਨੀ ਵਾਰ ਚਾਹਿਆ ਕਿ ਮੈਂ ਤੇਰੇ ਬੱਚਿਆਂ ਨੂੰ ਇਕੱਠਾ ਕਰਾਂ ਜਿਵੇਂ ਕੁੱਕੜੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠ ਇਕੱਠਾ ਕਰਦੀ ਹੈ! ਪਰ ਤੁਸੀਂ ਇਹ ਨਹੀਂ ਚਾਹਿਆ।+