ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 29:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਉਸ ਦਿਨ ਬੋਲ਼ੇ ਉਸ ਕਿਤਾਬ ਦੀਆਂ ਗੱਲਾਂ ਸੁਣਨਗੇ

      ਅਤੇ ਧੁੰਦਲੇਪਣ ਅਤੇ ਹਨੇਰੇ ਵਿੱਚੋਂ ਦੀ ਅੰਨ੍ਹਿਆਂ ਦੀਆਂ ਅੱਖਾਂ ਦੇਖਣਗੀਆਂ।+

  • ਯਿਰਮਿਯਾਹ 6:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 “ਮੈਂ ਕਿਸ ਨਾਲ ਗੱਲ ਕਰਾਂ ਅਤੇ ਕਿਸ ਨੂੰ ਚੇਤਾਵਨੀ ਦੇਵਾਂ?

      ਕੌਣ ਮੇਰੀ ਸੁਣੇਗਾ?

      ਦੇਖ, ਉਨ੍ਹਾਂ ਦੇ ਕੰਨ ਬੰਦ ਹਨ,* ਇਸ ਲਈ ਉਹ ਧਿਆਨ ਨਹੀਂ ਦੇ ਸਕਦੇ।+

      ਦੇਖ, ਉਹ ਯਹੋਵਾਹ ਦੇ ਬਚਨ ਨੂੰ ਤੁੱਛ ਸਮਝਦੇ ਹਨ;+

      ਉਨ੍ਹਾਂ ਨੂੰ ਉਸ ਦੇ ਬਚਨ ਤੋਂ ਖ਼ੁਸ਼ੀ ਨਹੀਂ ਮਿਲਦੀ।

  • ਮਰਕੁਸ 7:32-35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਇੱਥੇ ਲੋਕ ਉਸ ਕੋਲ ਇਕ ਬੋਲ਼ੇ ਆਦਮੀ ਨੂੰ ਲਿਆਏ ਜਿਸ ਦੀ ਜ਼ਬਾਨ ਵਿਚ ਵੀ ਨੁਕਸ ਸੀ।+ ਉਨ੍ਹਾਂ ਨੇ ਯਿਸੂ ਨੂੰ ਉਸ ਉੱਤੇ ਹੱਥ ਰੱਖਣ ਦੀ ਬੇਨਤੀ ਕੀਤੀ। 33 ਉਹ ਉਸ ਨੂੰ ਭੀੜ ਤੋਂ ਦੂਰ ਲੈ ਗਿਆ ਅਤੇ ਉਸ ਦੇ ਕੰਨਾਂ ਵਿਚ ਆਪਣੀਆਂ ਉਂਗਲਾਂ ਪਾ ਕੇ ਥੁੱਕਿਆ ਅਤੇ ਉਸ ਦੀ ਜੀਭ ਨੂੰ ਛੂਹਿਆ।+ 34 ਫਿਰ ਯਿਸੂ ਨੇ ਆਕਾਸ਼ ਵੱਲ ਦੇਖ ਕੇ ਲੰਬਾ ਹਉਕਾ ਭਰਿਆ ਅਤੇ ਕਿਹਾ: “ਐਫਥਾ,” ਜਿਸ ਦਾ ਮਤਲਬ ਹੈ “ਖੁੱਲ੍ਹ ਜਾਹ।” 35 ਉਸ ਆਦਮੀ ਦੀ ਸੁਣਨ ਦੀ ਸ਼ਕਤੀ ਵਾਪਸ ਆ ਗਈ+ ਅਤੇ ਉਸ ਦੀ ਜ਼ਬਾਨ ਵੀ ਠੀਕ ਹੋ ਗਈ ਅਤੇ ਉਹ ਚੰਗੀ ਤਰ੍ਹਾਂ ਬੋਲਣ ਲੱਗ ਪਿਆ।

  • ਲੂਕਾ 7:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਜਾ ਕੇ ਯੂਹੰਨਾ ਨੂੰ ਉਹ ਸਾਰੀਆਂ ਗੱਲਾਂ ਦੱਸੋ ਜੋ ਤੁਸੀਂ ਦੇਖੀਆਂ ਅਤੇ ਸੁਣੀਆਂ ਹਨ: ਅੰਨ੍ਹੇ ਹੁਣ ਦੇਖ ਰਹੇ ਹਨ,+ ਲੰਗੜੇ ਤੁਰ ਰਹੇ ਹਨ, ਕੋੜ੍ਹੀ ਸ਼ੁੱਧ ਹੋ ਰਹੇ ਹਨ, ਬੋਲ਼ੇ ਸੁਣ ਰਹੇ ਹਨ,+ ਮਰ ਚੁੱਕੇ ਲੋਕ ਦੁਬਾਰਾ ਜੀਉਂਦੇ ਕੀਤੇ ਜਾ ਰਹੇ ਹਨ ਅਤੇ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਈ ਜਾ ਰਹੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ