ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 2:2, 3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਆਖ਼ਰੀ ਦਿਨਾਂ ਵਿਚ ਇਵੇਂ ਹੋਵੇਗਾ,

      ਉਹ ਪਹਾੜ ਜਿਸ ਉੱਤੇ ਯਹੋਵਾਹ ਦਾ ਘਰ ਹੈ

      ਸਾਰੇ ਪਹਾੜਾਂ ਤੋਂ ਉੱਪਰ ਪੱਕੇ ਤੌਰ ਤੇ ਕਾਇਮ ਹੋਵੇਗਾ+

      ਅਤੇ ਉਹ ਸਾਰੀਆਂ ਪਹਾੜੀਆਂ ਨਾਲੋਂ ਉੱਚਾ ਕੀਤਾ ਜਾਵੇਗਾ

      ਅਤੇ ਸਾਰੀਆਂ ਕੌਮਾਂ ਉਸ ਪਹਾੜ ਵੱਲ ਆਉਣਗੀਆਂ।+

       3 ਅਤੇ ਬਹੁਤ ਸਾਰੀਆਂ ਕੌਮਾਂ ਆਉਣਗੀਆਂ ਅਤੇ ਕਹਿਣਗੀਆਂ:

      “ਆਓ ਆਪਾਂ ਯਹੋਵਾਹ ਦੇ ਪਹਾੜ ʼਤੇ ਚੜ੍ਹੀਏ

      ਅਤੇ ਯਾਕੂਬ ਦੇ ਪਰਮੇਸ਼ੁਰ ਦੇ ਘਰ ਨੂੰ ਚਲੀਏ।+

      ਉਹ ਸਾਨੂੰ ਆਪਣੇ ਰਾਹ ਸਿਖਾਵੇਗਾ

      ਅਤੇ ਅਸੀਂ ਉਸ ਦੇ ਰਾਹਾਂ ʼਤੇ ਚੱਲਾਂਗੇ।”+

      ਕਿਉਂਕਿ ਕਾਨੂੰਨ* ਸੀਓਨ ਤੋਂ ਜਾਰੀ ਕੀਤਾ ਜਾਵੇਗਾ

      ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।+

  • ਯਸਾਯਾਹ 56:6, 7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਜਿਹੜੇ ਪਰਦੇਸੀ ਯਹੋਵਾਹ ਦੀ ਸੇਵਾ ਕਰਨ,

      ਯਹੋਵਾਹ ਦੇ ਨਾਂ ਨੂੰ ਪਿਆਰ ਕਰਨ+

      ਅਤੇ ਉਸ ਦੇ ਸੇਵਕ ਬਣਨ ਲਈ ਉਸ ਨਾਲ ਜੁੜ ਗਏ ਹਨ,

      ਹਾਂ, ਉਹ ਸਾਰੇ ਜਿਹੜੇ ਸਬਤ ਮਨਾਉਂਦੇ ਹਨ ਅਤੇ ਇਸ ਨੂੰ ਭ੍ਰਿਸ਼ਟ ਨਹੀਂ ਕਰਦੇ

      ਅਤੇ ਮੇਰੇ ਇਕਰਾਰ ਨੂੰ ਘੁੱਟ ਕੇ ਫੜੀ ਰੱਖਦੇ ਹਨ,

       7 ਉਨ੍ਹਾਂ ਨੂੰ ਵੀ ਮੈਂ ਆਪਣੇ ਪਵਿੱਤਰ ਪਹਾੜ ʼਤੇ ਲਿਆਵਾਂਗਾ+

      ਅਤੇ ਆਪਣੇ ਪ੍ਰਾਰਥਨਾ ਦੇ ਘਰ ਵਿਚ ਉਨ੍ਹਾਂ ਨੂੰ ਖ਼ੁਸ਼ੀਆਂ ਦਿਆਂਗਾ।

      ਉਨ੍ਹਾਂ ਦੀਆਂ ਹੋਮ-ਬਲ਼ੀਆਂ ਅਤੇ ਉਨ੍ਹਾਂ ਦੇ ਬਲੀਦਾਨ ਮੇਰੀ ਵੇਦੀ ʼਤੇ ਕਬੂਲ ਹੋਣਗੇ।

      ਮੇਰਾ ਘਰ ਸਾਰੀਆਂ ਕੌਮਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ।”+

  • ਯਸਾਯਾਹ 60:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ+

      ਅਤੇ ਰਾਜੇ+ ਤੇਰੇ ਚਮਕਦੇ ਹੋਏ ਤੇਜ ਵੱਲ।*+

  • ਮੀਕਾਹ 4:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਆਖ਼ਰੀ ਦਿਨਾਂ ਵਿਚ ਇਵੇਂ ਹੋਵੇਗਾ,

      ਉਹ ਪਹਾੜ ਜਿਸ ਉੱਤੇ ਯਹੋਵਾਹ ਦਾ ਘਰ ਹੈ+

      ਸਾਰੇ ਪਹਾੜਾਂ ਤੋਂ ਉੱਪਰ ਪੱਕੇ ਤੌਰ ਤੇ ਕਾਇਮ ਹੋਵੇਗਾ

      ਅਤੇ ਉਹ ਸਾਰੀਆਂ ਪਹਾੜੀਆਂ ਨਾਲੋਂ ਉੱਚਾ ਕੀਤਾ ਜਾਵੇਗਾ

      ਅਤੇ ਲੋਕ ਉਸ ਪਹਾੜ ਵੱਲ ਆਉਣਗੇ।+

       2 ਅਤੇ ਬਹੁਤ ਸਾਰੀਆਂ ਕੌਮਾਂ ਆਉਣਗੀਆਂ ਅਤੇ ਕਹਿਣਗੀਆਂ:

      “ਆਓ ਆਪਾਂ ਯਹੋਵਾਹ ਦੇ ਪਹਾੜ ʼਤੇ ਚੜ੍ਹੀਏ

      ਅਤੇ ਯਾਕੂਬ ਦੇ ਪਰਮੇਸ਼ੁਰ ਦੇ ਘਰ ਨੂੰ ਚਲੀਏ।+

      ਉਹ ਸਾਨੂੰ ਆਪਣੇ ਰਾਹ ਸਿਖਾਵੇਗਾ

      ਅਤੇ ਅਸੀਂ ਉਸ ਦੇ ਰਾਹਾਂ ʼਤੇ ਚੱਲਾਂਗੇ।”

      ਕਿਉਂਕਿ ਕਾਨੂੰਨ* ਸੀਓਨ ਤੋਂ ਜਾਰੀ ਕੀਤਾ ਜਾਵੇਗਾ

      ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।

  • ਜ਼ਕਰਯਾਹ 2:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 “ਉਸ ਦਿਨ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਰਲ਼ ਜਾਣਗੀਆਂ+ ਅਤੇ ਉਹ ਮੇਰੇ ਲੋਕ ਬਣਨਗੇ ਤੇ ਮੈਂ ਤੇਰੇ ਵਿਚਕਾਰ ਵੱਸਾਂਗਾ।” ਅਤੇ ਤੈਨੂੰ ਜਾਣਨਾ ਹੀ ਪਵੇਗਾ ਕਿ ਸੈਨਾਵਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਘੱਲਿਆ ਹੈ।

  • ਜ਼ਕਰਯਾਹ 8:22, 23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਨਾਲੇ ਬਹੁਤ ਸਾਰੇ ਲੋਕ ਅਤੇ ਤਾਕਤਵਰ ਕੌਮਾਂ ਯਰੂਸ਼ਲਮ ਵਿਚ ਸੈਨਾਵਾਂ ਦੇ ਯਹੋਵਾਹ ਨੂੰ ਭਾਲਣ+ ਅਤੇ ਯਹੋਵਾਹ ਦੇ ਰਹਿਮ ਦੀ ਭੀਖ ਮੰਗਣ ਆਉਣਗੀਆਂ।’

      23 “ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ, ‘ਉਨ੍ਹਾਂ ਦਿਨਾਂ ਵਿਚ ਕੌਮਾਂ ਦੀਆਂ ਸਾਰੀਆਂ ਭਾਸ਼ਾਵਾਂ ਦੇ ਦਸ ਆਦਮੀ+ ਇਕ ਯਹੂਦੀ* ਦੇ ਕੱਪੜੇ ਦਾ ਸਿਰਾ ਫੜਨਗੇ, ਹਾਂ, ਘੁੱਟ ਕੇ ਫੜਨਗੇ ਤੇ ਕਹਿਣਗੇ: “ਅਸੀਂ ਤੁਹਾਡੇ ਨਾਲ ਜਾਣਾ ਚਾਹੁੰਦੇ ਹਾਂ+ ਕਿਉਂਕਿ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ।”’”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ