6 ਫਿਰ ਉਨ੍ਹਾਂ ਨੇ ਰਾਜੇ ਨੂੰ ਫੜ ਲਿਆ+ ਅਤੇ ਉਸ ਨੂੰ ਰਿਬਲਾਹ ਵਿਚ ਬਾਬਲ ਦੇ ਰਾਜੇ ਕੋਲ ਲੈ ਆਏ ਅਤੇ ਉਨ੍ਹਾਂ ਨੇ ਉਸ ਨੂੰ ਸਜ਼ਾ ਸੁਣਾਈ। 7 ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਸਾਮ੍ਹਣੇ ਵੱਢ ਦਿੱਤਾ; ਫਿਰ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਸ ਨੂੰ ਤਾਂਬੇ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬਲ ਲੈ ਆਇਆ।+