2 ਸਭ ਤੋਂ ਪਹਿਲਾਂ ਮੈਂ ਤਾਕੀਦ ਕਰਦਾ ਹਾਂ ਕਿ ਸਾਰੇ ਜਣੇ ਹਰ ਤਰ੍ਹਾਂ ਦੇ ਲੋਕਾਂ ਲਈ ਫ਼ਰਿਆਦਾਂ, ਪ੍ਰਾਰਥਨਾਵਾਂ, ਅਰਦਾਸਾਂ ਤੇ ਧੰਨਵਾਦ ਕਰਦੇ ਰਹਿਣ। 2 ਰਾਜਿਆਂ ਅਤੇ ਉੱਚੀਆਂ ਪਦਵੀਆਂ ਉੱਤੇ ਬੈਠੇ ਸਾਰੇ ਲੋਕਾਂ ਲਈ ਵੀ ਇਸੇ ਤਰ੍ਹਾਂ ਕੀਤਾ ਜਾਵੇ+ ਤਾਂਕਿ ਅਸੀਂ ਅਮਨ-ਚੈਨ ਨਾਲ ਆਪਣੀ ਜ਼ਿੰਦਗੀ ਜੀਉਂਦੇ ਹੋਏ ਪੂਰੀ ਗੰਭੀਰਤਾ ਨਾਲ ਪਰਮੇਸ਼ੁਰ ਦੀ ਭਗਤੀ ਕਰਦੇ ਰਹੀਏ।+