31 ਦੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇਕ ਪੁੱਤਰ ਨੂੰ ਜਨਮ ਦੇਵੇਂਗੀ।+ ਤੂੰ ਉਸ ਦਾ ਨਾਂ ਯਿਸੂ ਰੱਖੀਂ।+ 32 ਉਹ ਮਹਾਨ ਹੋਵੇਗਾ+ ਅਤੇ ਅੱਤ ਮਹਾਨ ਦਾ ਪੁੱਤਰ ਕਹਾਵੇਗਾ+ ਅਤੇ ਯਹੋਵਾਹ ਪਰਮੇਸ਼ੁਰ ਉਸ ਨੂੰ ਉਸ ਦੇ ਪੂਰਵਜ ਦਾਊਦ ਦੀ ਰਾਜ-ਗੱਦੀ ਦੇਵੇਗਾ+ 33 ਅਤੇ ਉਹ ਯਾਕੂਬ ਦੇ ਘਰਾਣੇ ਉੱਤੇ ਹਮੇਸ਼ਾ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਕਦੀ ਵੀ ਅੰਤ ਨਹੀਂ ਹੋਵੇਗਾ।”+