-
ਬਿਵਸਥਾ ਸਾਰ 30:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਉਸ ਦੇਸ਼ ਵਿਚ ਲੈ ਜਾਵੇਗਾ ਜਿਸ ʼਤੇ ਤੁਹਾਡੇ ਪਿਉ-ਦਾਦਿਆਂ ਨੇ ਕਬਜ਼ਾ ਕੀਤਾ ਸੀ ਅਤੇ ਤੁਸੀਂ ਵੀ ਉਸ ਦੇਸ਼ ʼਤੇ ਕਬਜ਼ਾ ਕਰੋਗੇ ਅਤੇ ਉਹ ਤੁਹਾਨੂੰ ਖ਼ੁਸ਼ਹਾਲ ਬਣਾਏਗਾ ਅਤੇ ਤੁਹਾਡੇ ਪਿਉ-ਦਾਦਿਆਂ ਨਾਲੋਂ ਤੁਹਾਡੀ ਗਿਣਤੀ ਵਧਾਏਗਾ।+
-
-
ਯਿਰਮਿਯਾਹ 32:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਕਿਉਂਕਿ ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ, ‘ਇਸ ਦੇਸ਼ ਵਿਚ ਘਰ, ਖੇਤ ਅਤੇ ਅੰਗੂਰਾਂ ਦੇ ਬਾਗ਼ ਦੁਬਾਰਾ ਤੋਂ ਖ਼ਰੀਦੇ ਜਾਣਗੇ।’”+
-
-
ਹਿਜ਼ਕੀਏਲ 28:25, 26ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 “‘ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: “ਜਦੋਂ ਮੈਂ ਇਜ਼ਰਾਈਲ ਦੇ ਘਰਾਣੇ ਨੂੰ ਉਨ੍ਹਾਂ ਸਾਰੀਆਂ ਕੌਮਾਂ ਵਿੱਚੋਂ ਇਕੱਠਾ ਕਰਾਂਗਾ ਜਿਨ੍ਹਾਂ ਵਿਚ ਉਹ ਖਿੰਡ ਗਿਆ ਸੀ,+ ਤਾਂ ਮੈਂ ਉਸ ਰਾਹੀਂ ਕੌਮਾਂ ਦੀਆਂ ਨਜ਼ਰਾਂ ਵਿਚ ਪਵਿੱਤਰ ਠਹਿਰਾਂਗਾ।+ ਉਹ ਆਪਣੇ ਦੇਸ਼ ਵਿਚ ਵੱਸਣਗੇ+ ਜੋ ਮੈਂ ਆਪਣੇ ਸੇਵਕ ਯਾਕੂਬ ਨੂੰ ਦਿੱਤਾ ਸੀ।+ 26 ਉਹ ਉੱਥੇ ਸੁਰੱਖਿਅਤ ਵੱਸਣਗੇ+ ਅਤੇ ਘਰ ਬਣਾਉਣਗੇ ਅਤੇ ਅੰਗੂਰੀ ਬਾਗ਼ ਲਾਉਣਗੇ।+ ਮੈਂ ਉਨ੍ਹਾਂ ਦੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਸਜ਼ਾ ਦਿਆਂਗਾ ਜਿਹੜੇ ਉਨ੍ਹਾਂ ਨਾਲ ਨਫ਼ਰਤ ਭਰਿਆ ਸਲੂਕ ਕਰਦੇ ਹਨ। ਇਸ ਤੋਂ ਬਾਅਦ ਉਹ ਸੁਰੱਖਿਅਤ ਵੱਸਣਗੇ+ ਅਤੇ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਉਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹਾਂ।”’”
-