-
ਜ਼ਬੂਰ 86:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਹੇ ਯਹੋਵਾਹ, ਤੂੰ ਜੋ ਕੌਮਾਂ ਬਣਾਈਆਂ ਹਨ,
ਉਹ ਸਾਰੀਆਂ ਆ ਕੇ ਤੈਨੂੰ ਮੱਥਾ ਟੇਕਣਗੀਆਂ+
ਅਤੇ ਤੇਰੇ ਨਾਂ ਦੀ ਮਹਿਮਾ ਕਰਨਗੀਆਂ+
-
ਯਸਾਯਾਹ 2:2-4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਆਖ਼ਰੀ ਦਿਨਾਂ ਵਿਚ ਇਵੇਂ ਹੋਵੇਗਾ,
ਉਹ ਪਹਾੜ ਜਿਸ ਉੱਤੇ ਯਹੋਵਾਹ ਦਾ ਘਰ ਹੈ
ਸਾਰੇ ਪਹਾੜਾਂ ਤੋਂ ਉੱਪਰ ਪੱਕੇ ਤੌਰ ਤੇ ਕਾਇਮ ਹੋਵੇਗਾ+
ਅਤੇ ਉਹ ਸਾਰੀਆਂ ਪਹਾੜੀਆਂ ਨਾਲੋਂ ਉੱਚਾ ਕੀਤਾ ਜਾਵੇਗਾ
ਅਤੇ ਸਾਰੀਆਂ ਕੌਮਾਂ ਉਸ ਪਹਾੜ ਵੱਲ ਆਉਣਗੀਆਂ।+
3 ਅਤੇ ਬਹੁਤ ਸਾਰੀਆਂ ਕੌਮਾਂ ਆਉਣਗੀਆਂ ਅਤੇ ਕਹਿਣਗੀਆਂ:
“ਆਓ ਆਪਾਂ ਯਹੋਵਾਹ ਦੇ ਪਹਾੜ ʼਤੇ ਚੜ੍ਹੀਏ
ਅਤੇ ਯਾਕੂਬ ਦੇ ਪਰਮੇਸ਼ੁਰ ਦੇ ਘਰ ਨੂੰ ਚਲੀਏ।+
ਉਹ ਸਾਨੂੰ ਆਪਣੇ ਰਾਹ ਸਿਖਾਵੇਗਾ
ਅਤੇ ਅਸੀਂ ਉਸ ਦੇ ਰਾਹਾਂ ʼਤੇ ਚੱਲਾਂਗੇ।”+
4 ਉਹ ਕੌਮਾਂ ਦਾ ਫ਼ੈਸਲਾ ਕਰੇਗਾ
ਅਤੇ ਬਹੁਤ ਸਾਰੇ ਲੋਕਾਂ ਦੇ ਮਸਲੇ ਹੱਲ ਕਰੇਗਾ।
ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹਲ਼ ਦੇ ਫਾਲੇ ਬਣਾਉਣਗੇ
ਅਤੇ ਆਪਣੇ ਬਰਛਿਆਂ ਨੂੰ ਦਾਤ।+
ਕੌਮ ਕੌਮ ਦੇ ਖ਼ਿਲਾਫ਼ ਤਲਵਾਰ ਨਹੀਂ ਚੁੱਕੇਗੀ
ਅਤੇ ਉਹ ਫਿਰ ਕਦੀ ਵੀ ਲੜਾਈ ਕਰਨੀ ਨਹੀਂ ਸਿੱਖਣਗੇ।+
-
-
-