ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 61:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਸ਼ਰਮਿੰਦਗੀ ਦੀ ਥਾਂ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ,

      ਬੇਇੱਜ਼ਤੀ ਦੀ ਥਾਂ ਉਹ ਆਪਣੇ ਹਿੱਸੇ ਕਰਕੇ ਖ਼ੁਸ਼ੀ ਨਾਲ ਜੈ-ਜੈ ਕਾਰ ਕਰਨਗੇ।

      ਹਾਂ, ਉਨ੍ਹਾਂ ਨੂੰ ਆਪਣੇ ਦੇਸ਼ ਵਿਚ ਦੁਗਣਾ ਹਿੱਸਾ ਮਿਲੇਗਾ।+

      ਉਹ ਸਦਾ ਲਈ ਆਨੰਦ ਕਰਨਗੇ।+

  • ਯਿਰਮਿਯਾਹ 30:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 “ਹੇ ਮੇਰੇ ਸੇਵਕ ਯਾਕੂਬ, ਤੂੰ ਨਾ ਡਰ,” ਯਹੋਵਾਹ ਕਹਿੰਦਾ ਹੈ,

      “ਹੇ ਇਜ਼ਰਾਈਲ, ਤੂੰ ਖ਼ੌਫ਼ ਨਾ ਖਾਹ+

      ਕਿਉਂਕਿ ਮੈਂ ਤੈਨੂੰ ਦੂਰ ਦੇਸ਼ ਤੋਂ ਬਚਾ ਲਵਾਂਗਾ

      ਅਤੇ ਤੇਰੀ ਸੰਤਾਨ ਨੂੰ ਉਸ ਦੇਸ਼ ਤੋਂ ਜਿੱਥੇ ਉਸ ਨੂੰ ਬੰਦੀ ਬਣਾ ਕੇ ਲਿਜਾਇਆ ਗਿਆ ਹੈ।+

      ਯਾਕੂਬ ਵਾਪਸ ਆਵੇਗਾ ਅਤੇ ਅਮਨ-ਚੈਨ ਨਾਲ ਰਹੇਗਾ,

      ਉਨ੍ਹਾਂ ਨੂੰ ਕੋਈ ਨਹੀਂ ਡਰਾਵੇਗਾ।”+

  • ਯਿਰਮਿਯਾਹ 33:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਮੈਂ ਯਹੂਦਾਹ ਅਤੇ ਇਜ਼ਰਾਈਲ ਦੇ ਬੰਦੀ ਬਣਾਏ ਲੋਕਾਂ ਨੂੰ ਵਾਪਸ ਲਿਆਵਾਂਗਾ+ ਅਤੇ ਉਨ੍ਹਾਂ ਨੂੰ ਪਹਿਲਾਂ ਵਰਗੇ ਬਣਾਵਾਂਗਾ।+

  • ਯਿਰਮਿਯਾਹ 33:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਸ ਸ਼ਹਿਰ ਦਾ ਨਾਂ ਧਰਤੀ ਦੀਆਂ ਸਾਰੀਆਂ ਕੌਮਾਂ ਸਾਮ੍ਹਣੇ ਮੇਰੇ ਲਈ ਖ਼ੁਸ਼ੀ, ਵਡਿਆਈ ਅਤੇ ਮਹਿਮਾ ਦਾ ਕਾਰਨ ਹੋਵੇਗਾ। ਮੈਂ ਇਸ ਸ਼ਹਿਰ ਨਾਲ ਜੋ ਵੀ ਭਲਾਈ ਕਰਾਂਗਾ, ਉਸ ਬਾਰੇ ਇਹ ਕੌਮਾਂ ਸੁਣਨਗੀਆਂ।+ ਮੈਂ ਇਸ ਸ਼ਹਿਰ ਨਾਲ ਭਲਾਈ ਕਰਾਂਗਾ ਅਤੇ ਇਸ ਨੂੰ ਸ਼ਾਂਤੀ ਬਖ਼ਸ਼ਾਂਗਾ+ ਜਿਸ ਕਾਰਨ ਕੌਮਾਂ ਡਰ ਨਾਲ ਥਰ-ਥਰ ਕੰਬਣਗੀਆਂ।’”+

  • ਹਿਜ਼ਕੀਏਲ 39:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 “ਇਸ ਲਈ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: ‘ਮੈਂ ਯਾਕੂਬ ਦੇ ਬੰਦੀ ਬਣਾਏ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਵਿਚ ਵਾਪਸ ਲਿਆਵਾਂਗਾ+ ਅਤੇ ਇਜ਼ਰਾਈਲ ਦੇ ਸਾਰੇ ਘਰਾਣੇ ʼਤੇ ਦਇਆ ਕਰਾਂਗਾ+ ਅਤੇ ਮੈਂ ਪੂਰੀ ਤਾਕਤ ਨਾਲ ਆਪਣੇ ਪਵਿੱਤਰ ਨਾਂ ਦੀ ਰੱਖਿਆ ਕਰਾਂਗਾ।+

  • ਹਿਜ਼ਕੀਏਲ 39:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਜਦ ਮੈਂ ਉਨ੍ਹਾਂ ਨੂੰ ਕੌਮਾਂ ਵਿੱਚੋਂ ਵਾਪਸ ਲਿਆਵਾਂਗਾ ਅਤੇ ਉਨ੍ਹਾਂ ਨੂੰ ਦੁਸ਼ਮਣਾਂ ਦੇ ਦੇਸ਼ਾਂ ਤੋਂ ਇਕੱਠਾ ਕਰਾਂਗਾ,+ ਤਾਂ ਮੈਂ ਕੌਮਾਂ ਦੀਆਂ ਨਜ਼ਰਾਂ ਸਾਮ੍ਹਣੇ ਉਨ੍ਹਾਂ ਵਿਚ ਆਪਣੀ ਪਵਿੱਤਰਤਾ ਜ਼ਾਹਰ ਕਰਾਂਗਾ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ