10 ਜ਼ਬਦੀ ਦੇ ਪੁੱਤਰ+ ਯਾਕੂਬ ਅਤੇ ਯੂਹੰਨਾ ਦਾ ਵੀ ਇਹੀ ਹਾਲ ਸੀ ਜੋ ਇਸ ਕੰਮ ਵਿਚ ਸ਼ਮਊਨ ਦੇ ਹਿੱਸੇਦਾਰ ਸਨ। ਪਰ ਯਿਸੂ ਨੇ ਸ਼ਮਊਨ ਨੂੰ ਕਿਹਾ: “ਡਰ ਨਾ, ਹੁਣ ਤੋਂ ਤੂੰ ਇਨਸਾਨਾਂ ਨੂੰ ਫੜੇਂਗਾ ਜਿਵੇਂ ਤੂੰ ਮੱਛੀਆਂ ਫੜਦਾ ਹੈਂ।”+ 11 ਇਸ ਲਈ ਉਹ ਆਪਣੀਆਂ ਕਿਸ਼ਤੀਆਂ ਵਾਪਸ ਕੰਢੇ ʼਤੇ ਲੈ ਆਏ ਅਤੇ ਸਭ ਕੁਝ ਛੱਡ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਏ।+