-
ਮਰਕੁਸ 4:37-41ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
37 ਹੁਣ ਝੀਲ ਵਿਚ ਬਹੁਤ ਵੱਡਾ ਤੂਫ਼ਾਨ ਆ ਗਿਆ ਅਤੇ ਲਹਿਰਾਂ ਜ਼ੋਰ-ਜ਼ੋਰ ਨਾਲ ਕਿਸ਼ਤੀ ਨਾਲ ਟਕਰਾਉਣ ਲੱਗੀਆਂ ਜਿਸ ਕਰਕੇ ਕਿਸ਼ਤੀ ਪਾਣੀ ਨਾਲ ਭਰਨ ਲੱਗ ਪਈ।+ 38 ਪਰ ਉਹ ਕਿਸ਼ਤੀ ਦੇ ਪਿਛਲੇ ਹਿੱਸੇ ਵਿਚ ਸਰ੍ਹਾਣਾ ਰੱਖ ਕੇ ਸੁੱਤਾ ਪਿਆ ਸੀ। ਤਦ ਚੇਲਿਆਂ ਨੇ ਉਸ ਨੂੰ ਜਗਾਇਆ ਅਤੇ ਕਿਹਾ: “ਗੁਰੂ ਜੀ, ਤੈਨੂੰ ਕੋਈ ਚਿੰਤਾ ਨਹੀਂ ਕਿ ਅਸੀਂ ਡੁੱਬਣ ਲੱਗੇ ਹਾਂ?” 39 ਇਹ ਸੁਣ ਕੇ ਉਹ ਉੱਠਿਆ ਅਤੇ ਉਸ ਨੇ ਹਨੇਰੀ ਨੂੰ ਝਿੜਕਿਆ ਤੇ ਝੀਲ ਨੂੰ ਕਿਹਾ: “ਚੁੱਪ! ਸ਼ਾਂਤ ਹੋ ਜਾ!”+ ਹਨੇਰੀ ਰੁਕ ਗਈ ਅਤੇ ਸਭ ਕੁਝ ਸ਼ਾਂਤ ਹੋ ਗਿਆ। 40 ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਐਨੇ ਡਰੇ ਹੋਏ ਕਿਉਂ ਹੋ?* ਕੀ ਤੁਸੀਂ ਅਜੇ ਵੀ ਨਿਹਚਾ ਨਹੀਂ ਕਰਦੇ?” 41 ਪਰ ਉਹ ਬਹੁਤ ਹੀ ਡਰ ਗਏ ਅਤੇ ਉਨ੍ਹਾਂ ਨੇ ਇਕ-ਦੂਜੇ ਨੂੰ ਕਿਹਾ: “ਇਹ ਕੌਣ ਹੈ? ਇਸ ਦਾ ਕਹਿਣਾ ਤਾਂ ਹਨੇਰੀ ਅਤੇ ਝੀਲ ਵੀ ਮੰਨਦੀਆਂ ਹਨ।”+
-
-
ਲੂਕਾ 8:23-25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਪਰ ਜਦੋਂ ਉਹ ਜਾ ਰਹੇ ਸਨ, ਤਾਂ ਯਿਸੂ ਸੌਂ ਗਿਆ। ਉਸ ਵੇਲੇ ਝੀਲ ਵਿਚ ਜ਼ਬਰਦਸਤ ਤੂਫ਼ਾਨ ਆਇਆ ਅਤੇ ਉਨ੍ਹਾਂ ਦੀ ਕਿਸ਼ਤੀ ਪਾਣੀ ਨਾਲ ਭਰਨ ਲੱਗ ਪਈ ਜਿਸ ਕਰਕੇ ਉਨ੍ਹਾਂ ਦੀ ਜਾਨ ਖ਼ਤਰੇ ਵਿਚ ਪੈ ਗਈ।+ 24 ਇਸ ਲਈ ਉਨ੍ਹਾਂ ਨੇ ਜਾ ਕੇ ਉਸ ਨੂੰ ਜਗਾਇਆ ਅਤੇ ਕਿਹਾ: “ਗੁਰੂ ਜੀ, ਗੁਰੂ ਜੀ, ਅਸੀਂ ਡੁੱਬਣ ਲੱਗੇ ਹਾਂ!” ਇਹ ਸੁਣ ਕੇ ਉਹ ਉੱਠ ਖੜ੍ਹਿਆ ਅਤੇ ਉਸ ਨੇ ਹਨੇਰੀ ਅਤੇ ਠਾਠਾਂ ਮਾਰਦੇ ਪਾਣੀ ਨੂੰ ਝਿੜਕਿਆ। ਤੂਫ਼ਾਨ ਥੰਮ੍ਹ ਗਿਆ ਅਤੇ ਸਭ ਕੁਝ ਸ਼ਾਂਤ ਹੋ ਗਿਆ।+ 25 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਤੁਹਾਡੀ ਨਿਹਚਾ ਕਿੱਥੇ ਗਈ?” ਪਰ ਉਹ ਸਾਰੇ ਡਰ ਗਏ ਸਨ ਅਤੇ ਹੈਰਾਨ ਹੋ ਕੇ ਇਕ-ਦੂਜੇ ਨੂੰ ਪੁੱਛ ਰਹੇ ਸਨ: “ਇਹ ਕੌਣ ਹੈ ਜਿਹੜਾ ਹਨੇਰੀ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਤੇ ਇਹ ਇਸ ਦਾ ਹੁਕਮ ਮੰਨਦੇ ਹਨ?”+
-