ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੂਕਾ 7:24-28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਜਦੋਂ ਯੂਹੰਨਾ ਦੇ ਚੇਲੇ ਚਲੇ ਗਏ, ਤਾਂ ਯਿਸੂ ਨੇ ਯੂਹੰਨਾ ਬਾਰੇ ਭੀੜ ਨੂੰ ਦੱਸਣਾ ਸ਼ੁਰੂ ਕੀਤਾ: “ਤੁਸੀਂ ਉਜਾੜ ਵਿਚ ਕੀ ਦੇਖਣ ਗਏ ਸੀ? ਕੀ ਹਵਾ ਵਿਚ ਝੂਲਦੇ ਸਰਕੰਡੇ ਨੂੰ?+ 25 ਫਿਰ ਤੁਸੀਂ ਕੀ ਦੇਖਣ ਗਏ ਸੀ? ਮੁਲਾਇਮ ਤੇ ਰੇਸ਼ਮੀ* ਕੱਪੜੇ ਪਾਈ ਆਦਮੀ ਨੂੰ?+ ਇਹੋ ਜਿਹੇ ਕੱਪੜੇ ਪਾਉਣ ਵਾਲੇ ਤੇ ਠਾਠ-ਬਾਠ ਵਾਲੀ ਜ਼ਿੰਦਗੀ ਜੀਉਣ ਵਾਲੇ ਲੋਕ ਤਾਂ ਰਾਜਿਆਂ ਦੇ ਮਹਿਲਾਂ ਵਿਚ ਹੁੰਦੇ ਹਨ। 26 ਤਾਂ ਫਿਰ, ਤੁਸੀਂ ਕੀ ਦੇਖਣ ਗਏ ਸੀ? ਕੀ ਨਬੀ ਨੂੰ ਦੇਖਣ? ਹਾਂ, ਉਹ ਤਾਂ ਦੂਸਰੇ ਨਬੀਆਂ ਤੋਂ ਵੀ ਵੱਡਾ ਹੈ।+ 27 ਉਸੇ ਬਾਰੇ ਇਹ ਲਿਖਿਆ ਗਿਆ ਹੈ: ‘ਦੇਖੋ! ਮੈਂ ਤੇਰੇ ਅੱਗੇ-ਅੱਗੇ ਆਪਣੇ ਸੰਦੇਸ਼ ਦੇਣ ਵਾਲੇ* ਨੂੰ ਘੱਲ ਰਿਹਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ!’+ 28 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜਿੰਨੇ ਵੀ ਤੀਵੀਆਂ ਦੀ ਕੁੱਖੋਂ ਪੈਦਾ ਹੋਏ ਹਨ, ਉਨ੍ਹਾਂ ਵਿੱਚੋਂ ਕੋਈ ਵੀ ਯੂਹੰਨਾ ਨਾਲੋਂ ਵੱਡਾ ਨਹੀਂ ਹੈ, ਪਰ ਪਰਮੇਸ਼ੁਰ ਦੇ ਰਾਜ ਵਿਚ ਜਿਹੜਾ ਛੋਟਾ ਵੀ ਹੈ, ਉਹ ਯੂਹੰਨਾ ਨਾਲੋਂ ਵੱਡਾ ਹੈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ