ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 12:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਪਹਿਲੇ ਦਿਨ ਤੁਸੀਂ ਪਵਿੱਤਰ ਸਭਾ ਰੱਖਣੀ ਅਤੇ ਸੱਤਵੇਂ ਦਿਨ ਇਕ ਹੋਰ ਪਵਿੱਤਰ ਸਭਾ ਰੱਖਣੀ। ਇਨ੍ਹਾਂ ਦਿਨਾਂ ਦੌਰਾਨ ਕੋਈ ਕੰਮ ਨਾ ਕੀਤਾ ਜਾਵੇ।+ ਉੱਨਾ ਹੀ ਭੋਜਨ ਤਿਆਰ ਕੀਤਾ ਜਾਵੇ ਜਿੰਨਾ ਹਰੇਕ ਨੇ ਖਾਣਾ ਹੈ।

  • ਬਿਵਸਥਾ ਸਾਰ 23:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 “ਜਦ ਤੁਸੀਂ ਆਪਣੇ ਗੁਆਂਢੀ ਦੇ ਖੇਤ ਵਿਚ ਜਾਂਦੇ ਹੋ, ਤਾਂ ਤੁਸੀਂ ਉਸ ਦੀ ਖੜ੍ਹੀ ਫ਼ਸਲ ਦੇ ਪੱਕੇ ਹੋਏ ਸਿੱਟੇ ਆਪਣੇ ਹੱਥਾਂ ਨਾਲ ਤੋੜ ਸਕਦੇ ਹੋ, ਪਰ ਤੁਸੀਂ ਉਸ ਦੀ ਫ਼ਸਲ ਨੂੰ ਦਾਤੀ ਨਾਲ ਨਹੀਂ ਵੱਢ ਸਕਦੇ।+

  • ਮਰਕੁਸ 2:23-28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਫਿਰ ਜਦੋਂ ਉਹ ਸਬਤ ਦੇ ਦਿਨ ਕਣਕ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ, ਤਾਂ ਉਸ ਦੇ ਚੇਲੇ ਜਾਂਦੇ-ਜਾਂਦੇ ਕਣਕ ਦੇ ਸਿੱਟੇ ਤੋੜਨ ਲੱਗ ਪਏ।+ 24 ਇਸ ਲਈ ਫ਼ਰੀਸੀਆਂ ਨੇ ਉਸ ਨੂੰ ਕਿਹਾ: “ਆਹ ਦੇਖ! ਤੇਰੇ ਚੇਲੇ ਉਹ ਕੰਮ ਕਿਉਂ ਕਰ ਰਹੇ ਹਨ ਜੋ ਸਬਤ ਦੇ ਦਿਨ ਕਰਨਾ ਜਾਇਜ਼ ਨਹੀਂ ਹੈ?” 25 ਪਰ ਉਸ ਨੇ ਉਨ੍ਹਾਂ ਨੂੰ ਕਿਹਾ: “ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ ਜਦ ਉਸ ਨੂੰ ਅਤੇ ਉਸ ਦੇ ਆਦਮੀਆਂ ਨੂੰ ਭੁੱਖ ਲੱਗੀ ਸੀ ਅਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਸੀ?+ 26 ਕੀ ਤੁਸੀਂ ਮੁੱਖ ਪੁਜਾਰੀ ਅਬਯਾਥਾਰ+ ਬਾਰੇ ਬਿਰਤਾਂਤ ਵਿਚ ਨਹੀਂ ਪੜ੍ਹਿਆ ਕਿ ਦਾਊਦ ਨੇ ਪਰਮੇਸ਼ੁਰ ਦੇ ਘਰ ਵਿਚ ਜਾ ਕੇ ਚੜ੍ਹਾਵੇ ਦੀਆਂ ਰੋਟੀਆਂ ਆਪ ਵੀ ਖਾਧੀਆਂ ਤੇ ਆਪਣੇ ਆਦਮੀਆਂ ਨੂੰ ਵੀ ਦਿੱਤੀਆਂ? ਪਰ ਉਨ੍ਹਾਂ ਸਾਰਿਆਂ ਲਈ ਇਹ ਰੋਟੀਆਂ ਖਾਣੀਆਂ ਜਾਇਜ਼ ਨਹੀਂ ਸਨ ਕਿਉਂਕਿ ਉਨ੍ਹਾਂ ਨੂੰ ਸਿਰਫ਼ ਪੁਜਾਰੀ ਹੀ ਖਾ ਸਕਦੇ ਸਨ।”+ 27 ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਸਬਤ ਦਾ ਦਿਨ ਇਨਸਾਨ ਲਈ ਹੈ,+ ਨਾ ਕਿ ਇਨਸਾਨ ਸਬਤ ਦੇ ਦਿਨ ਲਈ। 28 ਇਸ ਕਰਕੇ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਪ੍ਰਭੂ ਹੈ।”+

  • ਲੂਕਾ 6:1-5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਫਿਰ ਜਦੋਂ ਉਹ ਸਬਤ ਦੇ ਦਿਨ ਕਣਕ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ, ਤਾਂ ਉਸ ਦੇ ਚੇਲਿਆਂ ਨੇ ਕਣਕ ਦੇ ਸਿੱਟੇ ਤੋੜੇ+ ਅਤੇ ਹੱਥਾਂ ਵਿਚ ਮਲ਼ ਕੇ ਦਾਣੇ ਕੱਢੇ ਤੇ ਚੱਬਣ ਲੱਗ ਪਏ।+ 2 ਇਹ ਦੇਖ ਕੇ ਕੁਝ ਫ਼ਰੀਸੀਆਂ ਨੇ ਕਿਹਾ: “ਤੁਸੀਂ ਉਹ ਕੰਮ ਕਿਉਂ ਕਰ ਰਹੇ ਜੋ ਸਬਤ ਦੇ ਦਿਨ ਕਰਨਾ ਜਾਇਜ਼ ਨਹੀਂ ਹੈ?”+ 3 ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ ਜਦ ਉਸ ਨੂੰ ਅਤੇ ਉਸ ਦੇ ਆਦਮੀਆਂ ਨੂੰ ਭੁੱਖ ਲੱਗੀ ਸੀ?+ 4 ਉਹ ਪਰਮੇਸ਼ੁਰ ਦੇ ਘਰ ਵਿਚ ਗਿਆ ਸੀ ਅਤੇ ਉਸ ਨੂੰ ਚੜ੍ਹਾਵੇ ਦੀਆਂ ਰੋਟੀਆਂ ਦਿੱਤੀਆਂ ਗਈਆਂ ਸਨ। ਉਸ ਨੇ ਅਤੇ ਉਸ ਦੇ ਕੁਝ ਆਦਮੀਆਂ ਨੇ ਇਹ ਰੋਟੀਆਂ ਖਾਧੀਆਂ ਸਨ, ਭਾਵੇਂ ਕਿ ਪੁਜਾਰੀਆਂ ਤੋਂ ਸਿਵਾਇ ਹੋਰ ਕਿਸੇ ਲਈ ਵੀ ਇਹ ਰੋਟੀਆਂ ਖਾਣੀਆਂ ਜਾਇਜ਼ ਨਹੀਂ ਸੀ।”+ 5 ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ