-
ਮਰਕੁਸ 3:1-6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਇਕ ਵਾਰ ਫਿਰ ਉਹ ਸਭਾ ਘਰ ਵਿਚ ਗਿਆ ਅਤੇ ਉੱਥੇ ਇਕ ਆਦਮੀ ਸੀ ਜਿਸ ਦਾ ਹੱਥ ਸੁੱਕਿਆ ਹੋਇਆ ਸੀ।*+ 2 ਫ਼ਰੀਸੀ ਯਿਸੂ ਉੱਤੇ ਦੋਸ਼ ਲਾਉਣਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਦੀਆਂ ਨਜ਼ਰਾਂ ਉਸ ਉੱਤੇ ਟਿਕੀਆਂ ਹੋਈਆਂ ਸਨ ਕਿ ਉਹ ਸਬਤ ਦੇ ਦਿਨ ਇਸ ਆਦਮੀ ਨੂੰ ਠੀਕ ਕਰੇਗਾ ਜਾਂ ਨਹੀਂ। 3 ਉਸ ਨੇ ਸੁੱਕੇ ਹੱਥ ਵਾਲੇ ਆਦਮੀ ਨੂੰ* ਕਿਹਾ: “ਉੱਠ ਕੇ ਇੱਥੇ ਵਿਚਕਾਰ ਆ।” 4 ਫਿਰ ਉਸ ਨੇ ਉਨ੍ਹਾਂ ਨੂੰ ਪੁੱਛਿਆ: “ਕੀ ਸਬਤ ਦੇ ਦਿਨ ਕਿਸੇ ਦਾ ਭਲਾ ਕਰਨਾ ਠੀਕ ਹੈ ਜਾਂ ਬੁਰਾ ਕਰਨਾ, ਕੀ ਕਿਸੇ ਦੀ ਜਾਨ ਬਚਾਉਣੀ ਠੀਕ ਹੈ ਜਾਂ ਜਾਨ ਲੈਣੀ?”+ ਪਰ ਉਹ ਚੁੱਪ ਰਹੇ। 5 ਫਿਰ ਉਸ ਨੇ ਉਨ੍ਹਾਂ ਵੱਲ ਗੁੱਸੇ ਨਾਲ ਦੇਖਿਆ ਅਤੇ ਉਨ੍ਹਾਂ ਦੇ ਕਠੋਰ ਦਿਲਾਂ ਕਾਰਨ ਉਹ ਬਹੁਤ ਦੁਖੀ ਹੋਇਆ।+ ਉਸ ਨੇ ਆਦਮੀ ਨੂੰ ਕਿਹਾ: “ਆਪਣਾ ਹੱਥ ਅੱਗੇ ਕਰ।” ਉਸ ਆਦਮੀ ਨੇ ਆਪਣਾ ਹੱਥ ਅੱਗੇ ਕੀਤਾ ਅਤੇ ਉਸ ਦਾ ਹੱਥ ਠੀਕ ਹੋ ਗਿਆ। 6 ਇਹ ਦੇਖ ਕੇ ਫ਼ਰੀਸੀ ਉੱਥੋਂ ਚਲੇ ਗਏ ਅਤੇ ਉਸੇ ਵੇਲੇ ਹੇਰੋਦੀਆਂ+ ਨਾਲ ਮਿਲ ਕੇ ਯਿਸੂ ਨੂੰ ਮਾਰਨ ਦੀ ਸਾਜ਼ਸ਼ ਘੜਨ ਲੱਗੇ।
-
-
ਲੂਕਾ 6:6-11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਫਿਰ ਇਕ ਹੋਰ ਸਬਤ ਦੇ ਦਿਨ,+ ਉਹ ਸਭਾ ਘਰ ਵਿਚ ਜਾ ਕੇ ਸਿਖਾਉਣ ਲੱਗਾ। ਉੱਥੇ ਇਕ ਆਦਮੀ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ।*+ 7 ਗ੍ਰੰਥੀ ਅਤੇ ਫ਼ਰੀਸੀ ਕਿਸੇ ਤਰ੍ਹਾਂ ਯਿਸੂ ਉੱਤੇ ਦੋਸ਼ ਲਾਉਣਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਦੀਆਂ ਨਜ਼ਰਾਂ ਯਿਸੂ ਉੱਤੇ ਟਿਕੀਆਂ ਹੋਈਆਂ ਸਨ ਕਿ ਉਹ ਸਬਤ ਦੇ ਦਿਨ ਕਿਸੇ ਨੂੰ ਠੀਕ ਕਰੇਗਾ ਜਾਂ ਨਹੀਂ। 8 ਪਰ ਉਹ ਜਾਣਦਾ ਸੀ ਕਿ ਉਹ ਕੀ ਸੋਚ ਰਹੇ ਸਨ,+ ਇਸ ਲਈ ਉਸ ਨੇ ਸੁੱਕੇ ਹੱਥ ਵਾਲੇ ਆਦਮੀ ਨੂੰ* ਕਿਹਾ: “ਉੱਠ ਕੇ ਇੱਥੇ ਵਿਚਕਾਰ ਖੜ੍ਹਾ ਹੋ।” ਉਹ ਆਦਮੀ ਉੱਠਿਆ ਅਤੇ ਵਿਚਕਾਰ ਖੜ੍ਹਾ ਹੋ ਗਿਆ। 9 ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੈਂ ਤੁਹਾਨੂੰ ਪੁੱਛਦਾ ਹਾਂ, ਕੀ ਸਬਤ ਦੇ ਦਿਨ ਕਿਸੇ ਦਾ ਭਲਾ ਕਰਨਾ ਠੀਕ ਹੈ ਜਾਂ ਬੁਰਾ ਕਰਨਾ, ਕੀ ਕਿਸੇ ਦੀ ਜਾਨ ਬਚਾਉਣੀ ਠੀਕ ਹੈ ਜਾਂ ਜਾਨ ਲੈਣੀ?”+ 10 ਉਨ੍ਹਾਂ ਸਾਰਿਆਂ ਵੱਲ ਦੇਖ ਕੇ ਉਸ ਨੇ ਆਦਮੀ ਨੂੰ ਕਿਹਾ: “ਆਪਣਾ ਹੱਥ ਅੱਗੇ ਕਰ।” ਉਸ ਆਦਮੀ ਨੇ ਆਪਣਾ ਹੱਥ ਅੱਗੇ ਕੀਤਾ ਅਤੇ ਉਸ ਦਾ ਹੱਥ ਠੀਕ ਹੋ ਗਿਆ। 11 ਪਰ ਉਹ ਗੁੱਸੇ ਵਿਚ ਪਾਗਲ ਹੋ ਗਏ ਅਤੇ ਆਪਸ ਵਿਚ ਸਲਾਹ ਕਰਨ ਲੱਗੇ ਕਿ ਯਿਸੂ ਨਾਲ ਕੀ ਕੀਤਾ ਜਾਵੇ।
-