-
ਮਰਕੁਸ 7:8-13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਤੁਸੀਂ ਪਰਮੇਸ਼ੁਰ ਦੇ ਹੁਕਮਾਂ ʼਤੇ ਚੱਲਣ ਦੀ ਬਜਾਇ ਇਨਸਾਨਾਂ ਦੀ ਬਣਾਈ ਇਸ ਰੀਤ ʼਤੇ ਚੱਲਦੇ ਹੋ।”+
9 ਉਸ ਨੇ ਅੱਗੇ ਉਨ੍ਹਾਂ ਨੂੰ ਕਿਹਾ: “ਤੁਸੀਂ ਆਪਣੀਆਂ ਰੀਤਾਂ ਨੂੰ ਕਾਇਮ ਰੱਖਣ ਲਈ ਬੜੀ ਚਲਾਕੀ ਨਾਲ ਪਰਮੇਸ਼ੁਰ ਦੇ ਹੁਕਮਾਂ ਨੂੰ ਟਾਲ਼ ਦਿੰਦੇ ਹੋ।+ 10 ਮਿਸਾਲ ਲਈ, ਮੂਸਾ ਨੇ ਕਿਹਾ ਸੀ: ‘ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ’+ ਅਤੇ ‘ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ,* ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ।’+ 11 ਪਰ ਤੁਸੀਂ ਕਹਿੰਦੇ ਹੋ, ‘ਜੇ ਕੋਈ ਇਨਸਾਨ ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਕਹੇ: “ਮੇਰੀਆਂ ਜਿਨ੍ਹਾਂ ਚੀਜ਼ਾਂ ਤੋਂ ਤੁਹਾਨੂੰ ਕੋਈ ਫ਼ਾਇਦਾ ਹੋ ਸਕਦਾ ਸੀ, ਉਹ ਕੁਰਬਾਨ ਹੋ ਚੁੱਕੀਆਂ ਹਨ (ਯਾਨੀ ਪਰਮੇਸ਼ੁਰ ਦੇ ਨਾਂ ਲੱਗ ਚੁੱਕੀਆਂ ਹਨ),”’ 12 ਇਸ ਤਰ੍ਹਾਂ ਤੁਸੀਂ ਉਸ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ।+ 13 ਇਸ ਤਰ੍ਹਾਂ ਤੁਸੀਂ ਆਪਣੀਆਂ ਫੈਲਾਈਆਂ ਰੀਤਾਂ ਨਾਲ ਪਰਮੇਸ਼ੁਰ ਦੇ ਬਚਨ ਨੂੰ ਫ਼ਜ਼ੂਲ ਦੀ ਚੀਜ਼ ਬਣਾਉਂਦੇ ਹੋ।+ ਤੁਸੀਂ ਇਹੋ ਜਿਹੇ ਹੋਰ ਵੀ ਕਈ ਕੰਮ ਕਰਦੇ ਹੋ।”+
-