-
ਮਰਕੁਸ 8:27-29ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਹੁਣ ਯਿਸੂ ਅਤੇ ਉਸ ਦੇ ਚੇਲੇ ਕੈਸਰੀਆ ਫ਼ਿਲਿੱਪੀ ਦੇ ਪਿੰਡਾਂ ਵੱਲ ਨੂੰ ਤੁਰ ਪਏ ਅਤੇ ਰਾਹ ਵਿਚ ਉਸ ਨੇ ਆਪਣੇ ਚੇਲਿਆਂ ਨੂੰ ਪੁੱਛਿਆ: “ਲੋਕਾਂ ਮੁਤਾਬਕ ਮੈਂ ਕੌਣ ਹਾਂ?”+ 28 ਉਨ੍ਹਾਂ ਨੇ ਉਸ ਨੂੰ ਕਿਹਾ: “ਕੁਝ ਲੋਕ ਕਹਿੰਦੇ ਹਨ ਯੂਹੰਨਾ ਬਪਤਿਸਮਾ ਦੇਣ ਵਾਲਾ,+ ਕੁਝ ਕਹਿੰਦੇ ਹਨ ਏਲੀਯਾਹ+ ਤੇ ਕਈ ਕਹਿੰਦੇ ਹਨ, ਨਬੀਆਂ ਵਿੱਚੋਂ ਕੋਈ ਨਬੀ।” 29 ਫਿਰ ਉਸ ਨੇ ਉਨ੍ਹਾਂ ਨੂੰ ਪੁੱਛਿਆ: “ਪਰ ਤੁਹਾਡੇ ਮੁਤਾਬਕ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ: “ਤੂੰ ਮਸੀਹ ਹੈਂ।”+
-
-
ਲੂਕਾ 9:18-20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਇਕ ਦਿਨ ਜਦ ਉਹ ਇਕੱਲਾ ਪ੍ਰਾਰਥਨਾ ਕਰ ਰਿਹਾ ਸੀ, ਤਾਂ ਚੇਲੇ ਉਸ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਪੁੱਛਿਆ: “ਲੋਕਾਂ ਮੁਤਾਬਕ ਮੈਂ ਕੌਣ ਹਾਂ?”+ 19 ਉਨ੍ਹਾਂ ਨੇ ਕਿਹਾ: “ਕੁਝ ਕਹਿੰਦੇ ਹਨ ਯੂਹੰਨਾ ਬਪਤਿਸਮਾ ਦੇਣ ਵਾਲਾ, ਕੁਝ ਕਹਿੰਦੇ ਹਨ ਏਲੀਯਾਹ ਤੇ ਕਈ ਕਹਿੰਦੇ ਹਨ ਪੁਰਾਣੇ ਜ਼ਮਾਨੇ ਦੇ ਨਬੀਆਂ ਵਿੱਚੋਂ ਕੋਈ ਨਬੀ ਜੀਉਂਦਾ ਹੋਇਆ ਹੈ।”+ 20 ਫਿਰ ਉਸ ਨੇ ਉਨ੍ਹਾਂ ਨੂੰ ਪੁੱਛਿਆ: “ਪਰ ਤੁਹਾਡੇ ਮੁਤਾਬਕ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ: “ਪਰਮੇਸ਼ੁਰ ਦਾ ਭੇਜਿਆ ਹੋਇਆ ਮਸੀਹ।”+
-