ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 16:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਕਿਉਂਕਿ ਤੂੰ ਮੈਨੂੰ ਕਬਰ* ਵਿਚ ਨਹੀਂ ਛੱਡੇਂਗਾ।+

      ਤੂੰ ਆਪਣੇ ਵਫ਼ਾਦਾਰ ਸੇਵਕ ਨੂੰ ਟੋਏ ਦਾ ਮੂੰਹ ਨਹੀਂ ਦੇਖਣ ਦੇਵੇਂਗਾ।*+

  • ਯਸਾਯਾਹ 53:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,

      ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾ

      ਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+

      ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+

      ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+

      ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+

  • ਮੱਤੀ 17:22, 23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਜਦ ਯਿਸੂ ਅਤੇ ਉਸ ਦੇ ਚੇਲੇ ਗਲੀਲ ਵਿਚ ਸਨ, ਤਾਂ ਉਸ ਨੇ ਉਨ੍ਹਾਂ ਨੂੰ ਕਿਹਾ: “ਮਨੁੱਖ ਦੇ ਪੁੱਤਰ ਨੂੰ ਧੋਖੇ ਨਾਲ ਲੋਕਾਂ ਦੇ ਹਵਾਲੇ ਕੀਤਾ ਜਾਵੇਗਾ+ 23 ਅਤੇ ਉਹ ਉਸ ਨੂੰ ਜਾਨੋਂ ਮਾਰ ਦੇਣਗੇ, ਪਰ ਤੀਜੇ ਦਿਨ ਉਸ ਨੂੰ ਜੀਉਂਦਾ ਕੀਤਾ ਜਾਵੇਗਾ।”+ ਇਹ ਸੁਣ ਕੇ ਚੇਲੇ ਬਹੁਤ ਦੁਖੀ ਹੋਏ।

  • ਮੱਤੀ 20:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 “ਦੇਖੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ, ਉੱਥੇ ਮਨੁੱਖ ਦੇ ਪੁੱਤਰ ਨੂੰ ਮੁੱਖ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਹਵਾਲੇ ਕੀਤਾ ਜਾਵੇਗਾ। ਉਹ ਉਸ ਨੂੰ ਮੌਤ ਦੀ ਸਜ਼ਾ ਸੁਣਾਉਣਗੇ+ 19 ਅਤੇ ਉਹ ਉਸ ਨੂੰ ਗ਼ੈਰ-ਯਹੂਦੀ ਲੋਕਾਂ ਦੇ ਹਵਾਲੇ ਕਰਨਗੇ ਅਤੇ ਲੋਕ ਉਸ ਦਾ ਮਜ਼ਾਕ ਉਡਾਉਣਗੇ, ਉਸ ਨੂੰ ਕੋਰੜੇ ਮਾਰਨਗੇ ਅਤੇ ਸੂਲ਼ੀ ਉੱਤੇ ਟੰਗ ਦੇਣਗੇ;+ ਅਤੇ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।”+

  • ਮਰਕੁਸ 8:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਨਾਲੇ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਮਨੁੱਖ ਦੇ ਪੁੱਤਰ ਨੂੰ ਬਹੁਤ ਅਤਿਆਚਾਰ ਸਹਿਣੇ ਪੈਣਗੇ ਅਤੇ ਬਜ਼ੁਰਗ, ਮੁੱਖ ਪੁਜਾਰੀ ਤੇ ਗ੍ਰੰਥੀ ਉਸ ਨੂੰ ਕਬੂਲ ਨਹੀਂ ਕਰਨਗੇ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ,+ ਪਰ ਉਹ ਤਿੰਨਾਂ ਦਿਨਾਂ ਬਾਅਦ ਦੁਬਾਰਾ ਜੀਉਂਦਾ ਹੋ ਜਾਵੇਗਾ।+

  • ਲੂਕਾ 9:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਅਤੇ ਕਿਹਾ: “ਮਨੁੱਖ ਦੇ ਪੁੱਤਰ ਨੂੰ ਬਹੁਤ ਅਤਿਆਚਾਰ ਸਹਿਣੇ ਪੈਣਗੇ ਅਤੇ ਬਜ਼ੁਰਗ, ਮੁੱਖ ਪੁਜਾਰੀ ਤੇ ਗ੍ਰੰਥੀ ਉਸ ਨੂੰ ਕਬੂਲ ਨਹੀਂ ਕਰਨਗੇ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ,+ ਪਰ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।”+

  • ਲੂਕਾ 24:46
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 46 ਅਤੇ ਉਨ੍ਹਾਂ ਨੂੰ ਕਿਹਾ: “ਇਹ ਲਿਖਿਆ ਹੋਇਆ ਹੈ: ਮਸੀਹ ਦੁੱਖ ਝੱਲੇਗਾ ਅਤੇ ਤੀਸਰੇ ਦਿਨ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਹੋ ਜਾਵੇਗਾ+

  • 1 ਕੁਰਿੰਥੀਆਂ 15:3, 4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਮੈਂ ਜੋ ਸਭ ਤੋਂ ਜ਼ਰੂਰੀ ਗੱਲ ਸਿੱਖੀ ਸੀ, ਉਹ ਤੁਹਾਨੂੰ ਵੀ ਦੱਸੀ ਹੈ ਕਿ ਧਰਮ-ਗ੍ਰੰਥ ਅਨੁਸਾਰ ਮਸੀਹ ਸਾਡੇ ਪਾਪਾਂ ਦੀ ਖ਼ਾਤਰ ਮਰਿਆ,+ 4 ਉਸ ਨੂੰ ਦਫ਼ਨਾਇਆ ਗਿਆ+ ਅਤੇ ਧਰਮ-ਗ੍ਰੰਥ ਅਨੁਸਾਰ+ ਉਸ ਨੂੰ ਤੀਜੇ ਦਿਨ+ ਜੀਉਂਦਾ ਕੀਤਾ ਗਿਆ,+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ