ਮੱਤੀ 16:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਉਸ ਸਮੇਂ ਤੋਂ ਯਿਸੂ ਆਪਣੇ ਚੇਲਿਆਂ ਨੂੰ ਦੱਸਣ ਲੱਗਾ ਕਿ ਉਸ ਨੂੰ ਯਰੂਸ਼ਲਮ ਜਾਣਾ ਪਵੇਗਾ ਅਤੇ ਉੱਥੇ ਉਸ ਨੂੰ ਬਜ਼ੁਰਗਾਂ, ਮੁੱਖ ਪੁਜਾਰੀਆਂ ਤੇ ਗ੍ਰੰਥੀਆਂ ਤੋਂ ਬਹੁਤ ਅਤਿਆਚਾਰ ਸਹਿਣਾ ਪਵੇਗਾ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ, ਪਰ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।+ ਲੂਕਾ 23:24, 25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਇਸ ਲਈ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਮੁਤਾਬਕ ਸਜ਼ਾ ਸੁਣਾ ਦਿੱਤੀ। 25 ਉਸ ਨੇ ਬਰਬਾਸ ਨੂੰ ਛੱਡ ਦਿੱਤਾ ਜਿਸ ਨੂੰ ਸਰਕਾਰ ਦੇ ਖ਼ਿਲਾਫ਼ ਬਗਾਵਤ ਕਰਨ ਅਤੇ ਕਤਲ ਕਰਨ ਦੇ ਦੋਸ਼ ਵਿਚ ਜੇਲ੍ਹ ਵਿਚ ਸੁੱਟਿਆ ਗਿਆ ਸੀ ਅਤੇ ਜਿਸ ਦੀ ਰਿਹਾਈ ਦੀ ਉਹ ਮੰਗ ਕਰ ਰਹੇ ਸਨ, ਪਰ ਉਸ ਨੇ ਉਨ੍ਹਾਂ ਦੀ ਮਰਜ਼ੀ ਅਨੁਸਾਰ ਯਿਸੂ ਨੂੰ ਮੌਤ ਦੀ ਸਜ਼ਾ ਦੇ ਦਿੱਤੀ।
21 ਉਸ ਸਮੇਂ ਤੋਂ ਯਿਸੂ ਆਪਣੇ ਚੇਲਿਆਂ ਨੂੰ ਦੱਸਣ ਲੱਗਾ ਕਿ ਉਸ ਨੂੰ ਯਰੂਸ਼ਲਮ ਜਾਣਾ ਪਵੇਗਾ ਅਤੇ ਉੱਥੇ ਉਸ ਨੂੰ ਬਜ਼ੁਰਗਾਂ, ਮੁੱਖ ਪੁਜਾਰੀਆਂ ਤੇ ਗ੍ਰੰਥੀਆਂ ਤੋਂ ਬਹੁਤ ਅਤਿਆਚਾਰ ਸਹਿਣਾ ਪਵੇਗਾ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ, ਪਰ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।+
24 ਇਸ ਲਈ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਮੁਤਾਬਕ ਸਜ਼ਾ ਸੁਣਾ ਦਿੱਤੀ। 25 ਉਸ ਨੇ ਬਰਬਾਸ ਨੂੰ ਛੱਡ ਦਿੱਤਾ ਜਿਸ ਨੂੰ ਸਰਕਾਰ ਦੇ ਖ਼ਿਲਾਫ਼ ਬਗਾਵਤ ਕਰਨ ਅਤੇ ਕਤਲ ਕਰਨ ਦੇ ਦੋਸ਼ ਵਿਚ ਜੇਲ੍ਹ ਵਿਚ ਸੁੱਟਿਆ ਗਿਆ ਸੀ ਅਤੇ ਜਿਸ ਦੀ ਰਿਹਾਈ ਦੀ ਉਹ ਮੰਗ ਕਰ ਰਹੇ ਸਨ, ਪਰ ਉਸ ਨੇ ਉਨ੍ਹਾਂ ਦੀ ਮਰਜ਼ੀ ਅਨੁਸਾਰ ਯਿਸੂ ਨੂੰ ਮੌਤ ਦੀ ਸਜ਼ਾ ਦੇ ਦਿੱਤੀ।