-
ਮਰਕੁਸ 1:3, 4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਉਜਾੜ ਵਿਚ ਕੋਈ ਉੱਚੀ ਆਵਾਜ਼ ਵਿਚ ਕਹਿ ਰਿਹਾ ਹੈ: ‘ਯਹੋਵਾਹ* ਦਾ ਰਸਤਾ ਤਿਆਰ ਕਰੋ! ਉਸ ਦੇ ਰਾਹਾਂ ਨੂੰ ਸਿੱਧਾ ਕਰੋ।’”+ 4 ਇਸ ਲਿਖਤ ਦੇ ਮੁਤਾਬਕ, ਯੂਹੰਨਾ ਬਪਤਿਸਮਾ ਦੇਣ ਵਾਲਾ ਉਜਾੜ ਵਿਚ ਆਇਆ ਅਤੇ ਲੋਕਾਂ ਨੂੰ ਪ੍ਰਚਾਰ ਕਰਨ ਲੱਗਾ। ਉਸ ਨੇ ਲੋਕਾਂ ਨੂੰ ਕਿਹਾ ਕਿ ਉਹ ਬਪਤਿਸਮਾ ਲੈ ਕੇ ਇਸ ਗੱਲ ਦਾ ਸਬੂਤ ਦੇਣ ਕਿ ਉਨ੍ਹਾਂ ਨੇ ਮਾਫ਼ੀ ਪਾਉਣ ਲਈ ਆਪਣੇ ਪਾਪਾਂ ਤੋਂ ਤੋਬਾ ਕੀਤੀ ਹੈ।+
-
-
ਲੂਕਾ 3:3-6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਇਸ ਲਈ ਉਹ ਯਰਦਨ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਆ ਕੇ ਲੋਕਾਂ ਨੂੰ ਪ੍ਰਚਾਰ ਕਰਨ ਲੱਗਾ। ਉਸ ਨੇ ਲੋਕਾਂ ਨੂੰ ਕਿਹਾ ਕਿ ਉਹ ਬਪਤਿਸਮਾ ਲੈ ਕੇ ਇਸ ਗੱਲ ਦਾ ਸਬੂਤ ਦੇਣ ਕਿ ਉਨ੍ਹਾਂ ਨੇ ਮਾਫ਼ੀ ਪਾਉਣ ਲਈ ਆਪਣੇ ਪਾਪਾਂ ਤੋਂ ਤੋਬਾ ਕੀਤੀ ਹੈ,+ 4 ਯੂਹੰਨਾ ਬਾਰੇ ਯਸਾਯਾਹ ਨਬੀ ਦੀ ਕਿਤਾਬ ਵਿਚ ਲਿਖਿਆ ਹੈ: “ਸੁਣੋ! ਉਜਾੜ ਵਿਚ ਕੋਈ ਉੱਚੀ ਆਵਾਜ਼ ਵਿਚ ਕਹਿ ਰਿਹਾ ਹੈ: ‘ਯਹੋਵਾਹ* ਦਾ ਰਸਤਾ ਤਿਆਰ ਕਰੋ! ਉਸ ਦੇ ਰਾਹਾਂ ਨੂੰ ਸਿੱਧਾ ਕਰੋ।+ 5 ਹਰ ਖਾਈ ਭਰੀ ਜਾਵੇ, ਹਰ ਪਹਾੜ ਤੇ ਪਹਾੜੀ ਪੱਧਰੀ ਕੀਤੀ ਜਾਵੇ; ਵਿੰਗੇ ਰਾਹ ਸਿੱਧੇ ਕੀਤੇ ਜਾਣ ਅਤੇ ਉੱਚੇ-ਨੀਵੇਂ ਰਾਹ ਪੱਧਰੇ ਕੀਤੇ ਜਾਣ 6 ਅਤੇ ਸਾਰੇ ਇਨਸਾਨਾਂ ਨੂੰ ਪਰਮੇਸ਼ੁਰ ਦੇ ਮੁਕਤੀ ਦੇਣ ਦੇ ਜ਼ਰੀਏ ਬਾਰੇ ਪਤਾ ਲੱਗੇਗਾ।’”+
-