23 ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਪੁੱਛੋਗੇ। ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜੇ ਤੁਸੀਂ ਮੇਰੇ ਨਾਂ ʼਤੇ ਪਿਤਾ ਤੋਂ ਕੁਝ ਵੀ ਮੰਗੋਗੇ,+ ਤਾਂ ਉਹ ਤੁਹਾਨੂੰ ਦੇ ਦੇਵੇਗਾ।+ 24 ਹੁਣ ਤਕ ਤੁਸੀਂ ਮੇਰੇ ਨਾਂ ʼਤੇ ਕੁਝ ਵੀ ਨਹੀਂ ਮੰਗਿਆ ਹੈ। ਤੁਸੀਂ ਮੰਗੋ ਤੇ ਤੁਹਾਨੂੰ ਦਿੱਤਾ ਜਾਵੇਗਾ ਤਾਂਕਿ ਤੁਹਾਡੀ ਖ਼ੁਸ਼ੀ ਦਾ ਕੋਈ ਅੰਤ ਨਾ ਹੋਵੇ।