-
ਮਰਕੁਸ 12:24-27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਗ਼ਲਤ ਹੋ ਕਿਉਂਕਿ ਤੁਸੀਂ ਨਾ ਤਾਂ ਧਰਮ-ਗ੍ਰੰਥ ਨੂੰ ਜਾਣਦੇ ਹੋ ਅਤੇ ਨਾ ਹੀ ਪਰਮੇਸ਼ੁਰ ਦੀ ਸ਼ਕਤੀ ਨੂੰ।+ 25 ਕਿਉਂਕਿ ਦੁਬਾਰਾ ਜੀਉਂਦੇ ਹੋਣ ਤੋਂ ਬਾਅਦ ਨਾ ਆਦਮੀ ਵਿਆਹ ਕਰਨਗੇ ਅਤੇ ਨਾ ਹੀ ਤੀਵੀਆਂ ਵਿਆਹੀਆਂ ਜਾਣਗੀਆਂ, ਸਗੋਂ ਉਹ ਦੂਤਾਂ ਵਰਗੇ ਹੋਣਗੇ।+ 26 ਪਰ ਰਹੀ ਮੁਰਦਿਆਂ ਦੇ ਜੀਉਂਦਾ ਹੋਣ ਦੀ ਗੱਲ, ਕੀ ਤੁਸੀਂ ਮੂਸਾ ਦੀ ਕਿਤਾਬ ਵਿਚਲੇ ਬਲ਼ਦੀ ਝਾੜੀ ਦੇ ਬਿਰਤਾਂਤ ਵਿਚ ਨਹੀਂ ਪੜ੍ਹਿਆ ਜਦੋਂ ਪਰਮੇਸ਼ੁਰ ਨੇ ਮੂਸਾ ਨੂੰ ਕਿਹਾ ਸੀ: ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ’?+ 27 ਉਹ ਮਰਿਆਂ ਦਾ ਨਹੀਂ, ਸਗੋਂ ਜੀਉਂਦਿਆਂ ਦਾ ਪਰਮੇਸ਼ੁਰ ਹੈ। ਤੁਸੀਂ ਗ਼ਲਤ ਸਮਝਿਆ ਹੈ।”+
-