3 ਫਿਰ ਜਦ ਉਹ ਜ਼ੈਤੂਨ ਪਹਾੜ ਉੱਤੇ ਬੈਠਾ ਹੋਇਆ ਸੀ ਜਿੱਥੋਂ ਮੰਦਰ ਨਜ਼ਰ ਆ ਰਿਹਾ ਸੀ, ਤਾਂ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਆਸ ਇਕੱਲੇ ਉਸ ਕੋਲ ਆਏ ਅਤੇ ਉਸ ਨੂੰ ਪੁੱਛਣ ਲੱਗੇ: 4 “ਸਾਨੂੰ ਦੱਸ, ਇਹ ਘਟਨਾਵਾਂ ਕਦੋਂ ਵਾਪਰਨਗੀਆਂ ਅਤੇ ਉਸ ਸਮੇਂ ਦੀ ਕੀ ਨਿਸ਼ਾਨੀ ਹੋਵੇਗੀ ਜਦੋਂ ਇਹ ਸਭ ਕੁਝ ਖ਼ਤਮ ਹੋਣ ਵਾਲਾ ਹੋਵੇਗਾ?”+