-
ਮਰਕੁਸ 14:32-36ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
32 ਉਹ ਗਥਸਮਨੀ ਨਾਂ ਦੀ ਜਗ੍ਹਾ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ: “ਜਦ ਤਕ ਮੈਂ ਪ੍ਰਾਰਥਨਾ ਕਰਦਾ ਹਾਂ, ਤਦ ਤਕ ਤੁਸੀਂ ਇੱਥੇ ਬੈਠੋ।”+ 33 ਉਹ ਆਪਣੇ ਨਾਲ ਪਤਰਸ, ਯਾਕੂਬ ਤੇ ਯੂਹੰਨਾ ਨੂੰ ਲੈ ਗਿਆ।+ ਫਿਰ ਉਸ ਨਾਲ ਜੋ ਹੋਣ ਵਾਲਾ ਸੀ, ਉਸ ਬਾਰੇ ਸੋਚ ਕੇ ਉਹ ਬਹੁਤ ਪਰੇਸ਼ਾਨ ਅਤੇ ਦੁਖੀ ਹੋਣ ਲੱਗਾ। 34 ਉਸ ਨੇ ਉਨ੍ਹਾਂ ਨੂੰ ਕਿਹਾ: “ਮੇਰਾ ਮਨ ਬਹੁਤ ਦੁਖੀ ਹੈ,+ ਮੇਰੀ ਜਾਨ ਨਿਕਲਦੀ ਜਾ ਰਹੀ ਹੈ। ਇੱਥੇ ਠਹਿਰੋ ਅਤੇ ਜਾਗਦੇ ਰਹੋ।”+ 35 ਉਹ ਥੋੜ੍ਹਾ ਹੋਰ ਅੱਗੇ ਜਾ ਕੇ ਜ਼ਮੀਨ ਉੱਤੇ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕਰਨ ਲੱਗਾ: ਕਾਸ਼! ਮੈਨੂੰ ਇਸ ਘੜੀ ਵਿੱਚੋਂ ਲੰਘਣਾ ਨਾ ਪਵੇ। 36 ਉਸ ਨੇ ਅੱਗੇ ਕਿਹਾ: “ਹੇ ਅੱਬਾ,* ਮੇਰੇ ਪਿਤਾ,+ ਤੂੰ ਸਭ ਕੁਝ ਕਰ ਸਕਦਾ ਹੈਂ; ਇਹ ਪਿਆਲਾ ਮੇਰੇ ਤੋਂ ਦੂਰ ਕਰ ਦੇ। ਪਰ ਜੋ ਮੈਂ ਚਾਹੁੰਦਾ ਹਾਂ, ਉਹ ਨਾ ਹੋਵੇ, ਸਗੋਂ ਉਹੀ ਹੋਵੇ ਜੋ ਤੂੰ ਚਾਹੁੰਦਾ ਹੈਂ।”+
-