-
ਮਰਕੁਸ 14:55-59ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
55 ਉਸ ਵੇਲੇ ਮੁੱਖ ਪੁਜਾਰੀ ਅਤੇ ਸਾਰੀ ਮਹਾਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਖ਼ਿਲਾਫ਼ ਗਵਾਹੀ ਲੱਭ ਰਹੀ ਸੀ, ਪਰ ਉਨ੍ਹਾਂ ਨੂੰ ਕੋਈ ਗਵਾਹੀ ਨਾ ਮਿਲੀ।+ 56 ਅਸਲ ਵਿਚ ਕਈ ਜਣੇ ਉਸ ਦੇ ਖ਼ਿਲਾਫ਼ ਝੂਠੀਆਂ ਗਵਾਹੀਆਂ ਤਾਂ ਦੇ ਰਹੇ ਸਨ,+ ਪਰ ਉਨ੍ਹਾਂ ਦੀਆਂ ਗਵਾਹੀਆਂ ਇਕ-ਦੂਜੇ ਨਾਲ ਮੇਲ ਨਹੀਂ ਖਾਂਦੀਆਂ ਸਨ। 57 ਹੋਰ ਕਈ ਜਣਿਆਂ ਨੇ ਉਸ ਦੇ ਖ਼ਿਲਾਫ਼ ਇਹ ਝੂਠੀ ਗਵਾਹੀ ਦਿੱਤੀ: 58 “ਅਸੀਂ ਉਸ ਨੂੰ ਇਹ ਕਹਿੰਦੇ ਸੁਣਿਆ ਹੈ, ‘ਮੈਂ ਹੱਥਾਂ ਦੇ ਬਣਾਏ ਇਸ ਮੰਦਰ ਨੂੰ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿਚ ਇਕ ਹੋਰ ਮੰਦਰ ਬਣਾਵਾਂਗਾ ਜਿਹੜਾ ਹੱਥਾਂ ਦਾ ਬਣਿਆ ਨਹੀਂ ਹੋਵੇਗਾ।’”+ 59 ਪਰ ਇਸ ਗੱਲ ʼਤੇ ਵੀ ਉਨ੍ਹਾਂ ਦੀ ਗਵਾਹੀ ਇਕ-ਦੂਜੇ ਨਾਲ ਮੇਲ ਨਹੀਂ ਖਾਂਦੀ ਸੀ।
-