-
ਮੱਤੀ 4:1-10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਫਿਰ ਪਵਿੱਤਰ ਸ਼ਕਤੀ ਨੇ ਯਿਸੂ ਨੂੰ ਉਜਾੜ ਵਿਚ ਜਾਣ ਲਈ ਪ੍ਰੇਰਿਆ ਜਿੱਥੇ ਸ਼ੈਤਾਨ ਨੇ ਉਸ ਦੀ ਪਰੀਖਿਆ ਲਈ।+ 2 ਯਿਸੂ ਨੂੰ 40 ਦਿਨ ਤੇ 40 ਰਾਤਾਂ ਵਰਤ ਰੱਖਣ ਤੋਂ ਬਾਅਦ ਭੁੱਖ ਲੱਗੀ। 3 ਉਦੋਂ ਸ਼ੈਤਾਨ ਉਸ ਨੂੰ ਭਰਮਾਉਣ+ ਆਇਆ ਤੇ ਕਹਿਣ ਲੱਗਾ: “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇਨ੍ਹਾਂ ਪੱਥਰਾਂ ਨੂੰ ਕਹਿ ਕਿ ਇਹ ਰੋਟੀਆਂ ਬਣ ਜਾਣ।” 4 ਪਰ ਉਸ ਨੇ ਜਵਾਬ ਦਿੱਤਾ: “ਇਹ ਲਿਖਿਆ ਹੈ: ‘ਇਨਸਾਨ ਨੂੰ ਜੀਉਂਦਾ ਰਹਿਣ ਵਾਸਤੇ ਸਿਰਫ਼ ਰੋਟੀ ਦੀ ਹੀ ਲੋੜ ਨਹੀਂ, ਸਗੋਂ ਯਹੋਵਾਹ* ਦੇ ਮੂੰਹੋਂ ਨਿਕਲੇ ਹਰ ਬਚਨ ਦੀ ਲੋੜ ਹੈ।’”+
5 ਇਸ ਤੋਂ ਬਾਅਦ, ਸ਼ੈਤਾਨ ਉਸ ਨੂੰ ਪਵਿੱਤਰ ਸ਼ਹਿਰ+ ਵਿਚ ਲੈ ਗਿਆ ਅਤੇ ਉਸ ਨੂੰ ਮੰਦਰ ਦੀ ਇਕ ਬਹੁਤ ਉੱਚੀ ਕੰਧ* ਉੱਤੇ ਖੜ੍ਹਾ ਕਰ ਕੇ+ 6 ਕਿਹਾ: “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਛਾਲ ਮਾਰ ਦੇ ਕਿਉਂਕਿ ਇਹ ਲਿਖਿਆ ਹੈ: ‘ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ’ ਅਤੇ ‘ਉਹ ਤੈਨੂੰ ਆਪਣੇ ਹੱਥਾਂ ʼਤੇ ਚੁੱਕ ਲੈਣਗੇ ਤਾਂਕਿ ਪੱਥਰ ਵਿਚ ਵੱਜ ਕੇ ਤੇਰੇ ਪੈਰ ʼਤੇ ਸੱਟ ਨਾ ਲੱਗੇ।’”+ 7 ਯਿਸੂ ਨੇ ਉਸ ਨੂੰ ਕਿਹਾ: “ਇਹ ਵੀ ਲਿਖਿਆ ਹੈ: ‘ਤੂੰ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਨਾ ਪਰਖ।’”+
8 ਫਿਰ ਸ਼ੈਤਾਨ ਉਸ ਨੂੰ ਆਪਣੇ ਨਾਲ ਬਹੁਤ ਹੀ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੂੰ ਦੁਨੀਆਂ ਦੀਆਂ ਸਾਰੀਆਂ ਬਾਦਸ਼ਾਹੀਆਂ ਅਤੇ ਉਨ੍ਹਾਂ ਦੀ ਸ਼ਾਨੋ-ਸ਼ੌਕਤ ਦਿਖਾਈ।+ 9 ਇਸ ਤੋਂ ਬਾਅਦ ਸ਼ੈਤਾਨ ਨੇ ਉਸ ਨੂੰ ਕਿਹਾ: “ਜੇ ਤੂੰ ਮੈਨੂੰ ਸਿਰਫ਼ ਇਕ ਵਾਰ ਮੱਥਾ ਟੇਕੇਂ, ਤਾਂ ਮੈਂ ਇਹ ਸਭ ਕੁਝ ਤੈਨੂੰ ਦੇ ਦਿਆਂਗਾ।” 10 ਪਰ ਯਿਸੂ ਨੇ ਉਸ ਨੂੰ ਕਿਹਾ: “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ ਕਿਉਂਕਿ ਇਹ ਲਿਖਿਆ ਹੈ: ‘ਤੂੰ ਸਿਰਫ਼ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਮੱਥਾ ਟੇਕ+ ਅਤੇ ਉਸੇ ਇਕੱਲੇ ਦੀ ਹੀ ਭਗਤੀ* ਕਰ।’”+
-
-
ਲੂਕਾ 4:1-13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਫਿਰ ਪਵਿੱਤਰ ਸ਼ਕਤੀ ਨਾਲ ਭਰਪੂਰ ਯਿਸੂ ਯਰਦਨ ਦਰਿਆ ਤੋਂ ਚਲਾ ਗਿਆ। ਪਵਿੱਤਰ ਸ਼ਕਤੀ ਨੇ ਉਸ ਨੂੰ ਉਜਾੜ ਵਿਚ ਜਾਣ ਲਈ ਪ੍ਰੇਰਿਆ।+ 2 ਉਹ ਉੱਥੇ 40 ਦਿਨ ਰਿਹਾ ਅਤੇ ਸ਼ੈਤਾਨ ਨੇ ਉਸ ਦੀ ਪਰੀਖਿਆ ਲਈ।+ ਇਨ੍ਹਾਂ ਦਿਨਾਂ ਦੌਰਾਨ ਉਸ ਨੇ ਕੁਝ ਨਹੀਂ ਖਾਧਾ ਅਤੇ ਜਦੋਂ ਦਿਨ ਪੂਰੇ ਹੋਏ, ਤਾਂ ਉਸ ਨੂੰ ਭੁੱਖ ਲੱਗੀ। 3 ਸ਼ੈਤਾਨ ਨੇ ਆ ਕੇ ਉਸ ਨੂੰ ਕਿਹਾ: “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇਸ ਪੱਥਰ ਨੂੰ ਕਹਿ ਕਿ ਇਹ ਰੋਟੀ ਬਣ ਜਾਵੇ।” 4 ਪਰ ਉਸ ਨੇ ਜਵਾਬ ਦਿੱਤਾ: “ਇਹ ਲਿਖਿਆ ਹੈ: ‘ਇਨਸਾਨ ਨੂੰ ਜੀਉਂਦਾ ਰਹਿਣ ਵਾਸਤੇ ਸਿਰਫ਼ ਰੋਟੀ ਦੀ ਹੀ ਲੋੜ ਨਹੀਂ ਹੈ।’”+
5 ਫਿਰ ਸ਼ੈਤਾਨ ਉਸ ਨੂੰ ਇਕ ਪਹਾੜ ਉੱਤੇ ਲੈ ਗਿਆ ਅਤੇ ਉਸ ਨੂੰ ਉਸੇ ਪਲ ਦੁਨੀਆਂ ਦੀਆਂ ਸਾਰੀਆਂ ਬਾਦਸ਼ਾਹੀਆਂ ਦਿਖਾਈਆਂ।+ 6 ਫਿਰ ਸ਼ੈਤਾਨ ਨੇ ਉਸ ਨੂੰ ਕਿਹਾ: “ਮੈਂ ਤੈਨੂੰ ਇਨ੍ਹਾਂ ਸਾਰੀਆਂ ਬਾਦਸ਼ਾਹੀਆਂ ਉੱਤੇ ਅਧਿਕਾਰ ਅਤੇ ਇਨ੍ਹਾਂ ਦੀ ਸ਼ਾਨੋ-ਸ਼ੌਕਤ ਦੇ ਦਿਆਂਗਾ ਕਿਉਂਕਿ ਮੈਨੂੰ ਇਨ੍ਹਾਂ ਉੱਤੇ ਅਧਿਕਾਰ ਦਿੱਤਾ ਗਿਆ ਹੈ+ ਅਤੇ ਮੈਂ ਜਿਸ ਨੂੰ ਚਾਹਾਂ ਦੇ ਸਕਦਾ ਹਾਂ। 7 ਜੇ ਤੂੰ ਮੈਨੂੰ ਸਿਰਫ਼ ਇਕ ਵਾਰ ਮੱਥਾ ਟੇਕੇਂ, ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।” 8 ਯਿਸੂ ਨੇ ਉਸ ਨੂੰ ਜਵਾਬ ਦਿੱਤਾ: “ਇਹ ਲਿਖਿਆ ਹੈ: ‘ਤੂੰ ਸਿਰਫ਼ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਹੀ ਭਗਤੀ ਕਰ।’”+
9 ਨਾਲੇ, ਸ਼ੈਤਾਨ ਉਸ ਨੂੰ ਯਰੂਸ਼ਲਮ ਵਿਚ ਲੈ ਗਿਆ ਅਤੇ ਉਸ ਨੂੰ ਮੰਦਰ ਦੀ ਇਕ ਬਹੁਤ ਉੱਚੀ ਕੰਧ* ਉੱਤੇ ਖੜ੍ਹਾ ਕਰ ਕੇ ਕਿਹਾ: “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਛਾਲ ਮਾਰ ਦੇ+ 10 ਕਿਉਂਕਿ ਇਹ ਲਿਖਿਆ ਹੈ: ‘ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਤੈਨੂੰ ਬਚਾਉਣ 11 ਅਤੇ ਉਹ ਤੈਨੂੰ ਆਪਣੇ ਹੱਥਾਂ ʼਤੇ ਚੁੱਕ ਲੈਣਗੇ ਤਾਂਕਿ ਪੱਥਰ ਵਿਚ ਵੱਜ ਕੇ ਤੇਰੇ ਪੈਰ ʼਤੇ ਸੱਟ ਨਾ ਲੱਗੇ।’”+ 12 ਯਿਸੂ ਨੇ ਉਸ ਨੂੰ ਜਵਾਬ ਦਿੱਤਾ: “ਇਹ ਵੀ ਲਿਖਿਆ ਹੈ: ‘ਤੂੰ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਨਾ ਪਰਖ।’”+ 13 ਫਿਰ ਯਿਸੂ ਨੂੰ ਚੰਗੀ ਤਰ੍ਹਾਂ ਪਰਖ ਲੈਣ ਤੋਂ ਬਾਅਦ ਸ਼ੈਤਾਨ ਉਸ ਨੂੰ ਛੱਡ ਕੇ ਚਲਾ ਗਿਆ+ ਅਤੇ ਉਸ ਨੂੰ ਦੁਬਾਰਾ ਪਰਖਣ ਲਈ ਕਿਸੇ ਹੋਰ ਸਹੀ ਮੌਕੇ ਦੀ ਉਡੀਕ ਕਰਨ ਲੱਗਾ।
-