ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 15:32-38
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਕਿਹਾ: “ਮੈਨੂੰ ਲੋਕਾਂ ʼਤੇ ਤਰਸ ਆ ਰਿਹਾ ਹੈ+ ਕਿਉਂਕਿ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਹੈ। ਮੈਂ ਇਨ੍ਹਾਂ ਨੂੰ ਭੁੱਖੇ ਨਹੀਂ ਘੱਲਣਾ ਚਾਹੁੰਦਾ, ਨਹੀਂ ਤਾਂ ਇਹ ਰਾਹ ਵਿਚ ਹੀ ਡਿਗ ਪੈਣਗੇ।”+ 33 ਪਰ ਚੇਲਿਆਂ ਨੇ ਉਸ ਨੂੰ ਕਿਹਾ: “ਅਸੀਂ ਇਸ ਉਜਾੜ ਵਿਚ ਇੰਨੀ ਵੱਡੀ ਭੀੜ ਨੂੰ ਰਜਾਉਣ ਲਈ ਇੰਨੀਆਂ ਰੋਟੀਆਂ ਕਿੱਥੋਂ ਲੈ ਕੇ ਆਈਏ?”+ 34 ਫਿਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ: “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਉਨ੍ਹਾਂ ਨੇ ਕਿਹਾ: “ਸੱਤ ਰੋਟੀਆਂ ਅਤੇ ਕੁਝ ਛੋਟੀਆਂ ਮੱਛੀਆਂ।” 35 ਉਸ ਨੇ ਭੀੜ ਨੂੰ ਜ਼ਮੀਨ ʼਤੇ ਬੈਠਣ ਲਈ ਕਿਹਾ ਅਤੇ 36 ਸੱਤ ਰੋਟੀਆਂ ਅਤੇ ਮੱਛੀਆਂ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫਿਰ ਉਸ ਨੇ ਰੋਟੀਆਂ ਤੋੜ ਕੇ ਆਪਣੇ ਚੇਲਿਆਂ ਨੂੰ ਦਿੱਤੀਆਂ ਅਤੇ ਉਨ੍ਹਾਂ ਨੇ ਲੋਕਾਂ ਨੂੰ ਵੰਡੀਆਂ।+ 37 ਸਾਰਿਆਂ ਨੇ ਰੱਜ ਕੇ ਖਾਧਾ ਅਤੇ ਉਨ੍ਹਾਂ ਨੇ ਬਚੇ ਹੋਏ ਟੁਕੜੇ ਇਕੱਠੇ ਕੀਤੇ ਜਿਨ੍ਹਾਂ ਨਾਲ ਸੱਤ ਵੱਡੀਆਂ ਟੋਕਰੀਆਂ ਭਰ ਗਈਆਂ।+ 38 ਤੀਵੀਆਂ ਤੇ ਨਿਆਣਿਆਂ ਤੋਂ ਇਲਾਵਾ 4,000 ਆਦਮੀਆਂ ਨੇ ਖਾਣਾ ਖਾਧਾ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ