-
ਮੱਤੀ 20:17-19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਜਦ ਉਹ ਯਰੂਸ਼ਲਮ ਨੂੰ ਜਾ ਰਹੇ ਸਨ, ਤਾਂ ਰਾਹ ਵਿਚ ਯਿਸੂ ਨੇ ਆਪਣੇ 12 ਚੇਲਿਆਂ ਨੂੰ ਇਕ ਪਾਸੇ ਲੈ ਜਾ ਕੇ ਦੱਸਿਆ:+ 18 “ਦੇਖੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ, ਉੱਥੇ ਮਨੁੱਖ ਦੇ ਪੁੱਤਰ ਨੂੰ ਮੁੱਖ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਹਵਾਲੇ ਕੀਤਾ ਜਾਵੇਗਾ। ਉਹ ਉਸ ਨੂੰ ਮੌਤ ਦੀ ਸਜ਼ਾ ਸੁਣਾਉਣਗੇ+ 19 ਅਤੇ ਉਹ ਉਸ ਨੂੰ ਗ਼ੈਰ-ਯਹੂਦੀ ਲੋਕਾਂ ਦੇ ਹਵਾਲੇ ਕਰਨਗੇ ਅਤੇ ਲੋਕ ਉਸ ਦਾ ਮਜ਼ਾਕ ਉਡਾਉਣਗੇ, ਉਸ ਨੂੰ ਕੋਰੜੇ ਮਾਰਨਗੇ ਅਤੇ ਸੂਲ਼ੀ ਉੱਤੇ ਟੰਗ ਦੇਣਗੇ;+ ਅਤੇ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।”+
-
-
ਲੂਕਾ 18:31-33ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
31 ਫਿਰ ਉਸ ਨੇ 12 ਰਸੂਲਾਂ ਨੂੰ ਇਕ ਪਾਸੇ ਲਿਜਾ ਕੇ ਦੱਸਿਆ: “ਦੇਖੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ ਅਤੇ ਮਨੁੱਖ ਦੇ ਪੁੱਤਰ ਬਾਰੇ ਨਬੀਆਂ ਨੇ ਜੋ ਵੀ ਗੱਲਾਂ ਲਿਖੀਆਂ ਸਨ, ਉਹ ਸਾਰੀਆਂ ਪੂਰੀਆਂ ਹੋਣਗੀਆਂ।+ 32 ਮਿਸਾਲ ਲਈ, ਉਸ ਨੂੰ ਗ਼ੈਰ-ਯਹੂਦੀ ਲੋਕਾਂ ਦੇ ਹਵਾਲੇ ਕੀਤਾ ਜਾਵੇਗਾ,+ ਉਸ ਦਾ ਮਜ਼ਾਕ ਉਡਾਇਆ ਜਾਵੇਗਾ,+ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ʼਤੇ ਥੁੱਕਿਆ ਜਾਵੇਗਾ।+ 33 ਉਸ ਦੇ ਕੋਰੜੇ ਮਾਰਨ ਤੋਂ ਬਾਅਦ ਉਹ ਉਸ ਨੂੰ ਜਾਨੋਂ ਮਾਰ ਦੇਣਗੇ,+ ਪਰ ਤੀਜੇ ਦਿਨ ਉਹ ਦੁਬਾਰਾ ਜੀਉਂਦਾ ਹੋ ਜਾਵੇਗਾ।”+
-