ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 20:29-34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਜਦੋਂ ਉਹ ਯਰੀਹੋ ਤੋਂ ਬਾਹਰ ਜਾ ਰਹੇ ਸਨ, ਉਦੋਂ ਇਕ ਵੱਡੀ ਭੀੜ ਉਸ ਦੇ ਪਿੱਛੇ-ਪਿੱਛੇ ਜਾ ਰਹੀ ਸੀ। 30 ਅਤੇ ਦੇਖੋ! ਰਾਹ ਵਿਚ ਬੈਠੇ ਦੋ ਅੰਨ੍ਹਿਆਂ ਨੇ ਜਦੋਂ ਸੁਣਿਆ ਕਿ ਯਿਸੂ ਉੱਧਰੋਂ ਦੀ ਲੰਘ ਰਿਹਾ ਸੀ, ਤਾਂ ਉਹ ਉੱਚੀ-ਉੱਚੀ ਕਹਿਣ ਲੱਗੇ: “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ʼਤੇ ਰਹਿਮ ਕਰ!”+ 31 ਲੋਕਾਂ ਨੇ ਉਨ੍ਹਾਂ ਨੂੰ ਝਿੜਕਿਆ ਤੇ ਚੁੱਪ ਰਹਿਣ ਲਈ ਕਿਹਾ; ਪਰ ਉਹ ਹੋਰ ਵੀ ਉੱਚੀ-ਉੱਚੀ ਕਹਿਣ ਲੱਗ ਪਏ: “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ʼਤੇ ਰਹਿਮ ਕਰ!” 32 ਇਹ ਸੁਣ ਕੇ ਯਿਸੂ ਰੁਕ ਗਿਆ ਤੇ ਉਨ੍ਹਾਂ ਨੂੰ ਕੋਲ ਬੁਲਾ ਕੇ ਪੁੱਛਿਆ: “ਦੱਸੋ, ਮੈਂ ਤੁਹਾਡੇ ਲਈ ਕੀ ਕਰਾਂ?” 33 ਉਨ੍ਹਾਂ ਨੇ ਕਿਹਾ: “ਪ੍ਰਭੂ, ਸਾਨੂੰ ਸੁਜਾਖੇ ਕਰ ਦੇ।” 34 ਯਿਸੂ ਨੂੰ ਉਨ੍ਹਾਂ ʼਤੇ ਦਇਆ ਆਈ ਅਤੇ ਉਸ ਨੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ+ ਤੇ ਉਸੇ ਵੇਲੇ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਗਈ ਅਤੇ ਉਹ ਉਸ ਦੇ ਮਗਰ ਤੁਰ ਪਏ।

  • ਲੂਕਾ 18:35-43
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਹੁਣ ਜਦੋਂ ਉਹ ਯਰੀਹੋ ਦੇ ਲਾਗੇ ਪਹੁੰਚਿਆ, ਤਾਂ ਇਕ ਅੰਨ੍ਹਾ ਭਿਖਾਰੀ ਰਾਹ ਵਿਚ ਬੈਠਾ ਭੀਖ ਮੰਗ ਰਿਹਾ ਸੀ।+ 36 ਉਸ ਨੇ ਉੱਥੋਂ ਲੰਘ ਰਹੀ ਭੀੜ ਦਾ ਰੌਲ਼ਾ ਸੁਣਿਆ ਤੇ ਉਸ ਨੇ ਇਸ ਬਾਰੇ ਕਿਸੇ ਨੂੰ ਪੁੱਛਿਆ ਕਿ ਕੀ ਹੋ ਰਿਹਾ ਸੀ। 37 ਲੋਕਾਂ ਨੇ ਉਸ ਨੂੰ ਦੱਸਿਆ: “ਯਿਸੂ ਨਾਸਰੀ ਉੱਧਰੋਂ ਦੀ ਲੰਘ ਰਿਹਾ ਹੈ!” 38 ਇਹ ਸੁਣ ਕੇ ਉਸ ਨੇ ਉੱਚੀ-ਉੱਚੀ ਕਿਹਾ: “ਹੇ ਯਿਸੂ, ਦਾਊਦ ਦੇ ਪੁੱਤਰ, ਮੇਰੇ ʼਤੇ ਰਹਿਮ ਕਰ!” 39 ਜਿਹੜੇ ਲੋਕ ਅੱਗੇ-ਅੱਗੇ ਜਾ ਰਹੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ-ਉੱਚੀ ਕਹਿਣ ਲੱਗ ਪਿਆ: “ਹੇ ਦਾਊਦ ਦੇ ਪੁੱਤਰ, ਮੇਰੇ ʼਤੇ ਰਹਿਮ ਕਰ!” 40 ਇਹ ਸੁਣ ਕੇ ਯਿਸੂ ਰੁਕ ਗਿਆ ਅਤੇ ਉਸ ਨੇ ਕਿਹਾ ਕਿ ਅੰਨ੍ਹੇ ਭਿਖਾਰੀ ਨੂੰ ਉਸ ਕੋਲ ਲਿਆਂਦਾ ਜਾਵੇ। ਜਦੋਂ ਉਹ ਭਿਖਾਰੀ ਉਸ ਕੋਲ ਆਇਆ, ਤਾਂ ਯਿਸੂ ਨੇ ਉਸ ਨੂੰ ਪੁੱਛਿਆ: 41 “ਦੱਸ, ਮੈਂ ਤੇਰੇ ਲਈ ਕੀ ਕਰਾਂ?” ਉਸ ਨੇ ਕਿਹਾ: “ਪ੍ਰਭੂ, ਮੈਨੂੰ ਸੁਜਾਖਾ ਕਰ ਦੇ।” 42 ਯਿਸੂ ਨੇ ਉਸ ਨੂੰ ਕਿਹਾ: “ਤੂੰ ਸੁਜਾਖਾ ਹੋ ਜਾ; ਤੂੰ ਆਪਣੀ ਨਿਹਚਾ ਕਰਕੇ ਚੰਗਾ ਹੋਇਆ ਹੈਂ।”+ 43 ਉਸੇ ਵੇਲੇ ਉਸ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਗਈ ਅਤੇ ਉਹ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਯਿਸੂ ਦੇ ਮਗਰ ਤੁਰ ਪਿਆ।+ ਨਾਲੇ ਸਾਰੇ ਲੋਕ ਇਹ ਸਭ ਕੁਝ ਦੇਖ ਕੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗ ਪਏ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ