ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 26:47-51
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 47 ਜਦੋਂ ਉਹ ਅਜੇ ਗੱਲ ਕਰ ਹੀ ਰਿਹਾ ਸੀ, ਤਾਂ ਦੇਖੋ! ਯਹੂਦਾ ਆ ਗਿਆ ਜਿਹੜਾ 12 ਰਸੂਲਾਂ ਵਿੱਚੋਂ ਇਕ ਸੀ। ਉਸ ਦੇ ਨਾਲ ਤਲਵਾਰਾਂ ਤੇ ਡਾਂਗਾਂ ਫੜੀ ਇਕ ਵੱਡੀ ਭੀੜ ਵੀ ਆਈ ਜਿਸ ਨੂੰ ਮੁੱਖ ਪੁਜਾਰੀਆਂ ਅਤੇ ਬਜ਼ੁਰਗਾਂ ਨੇ ਘੱਲਿਆ ਸੀ।+

      48 ਉਸ ਧੋਖੇਬਾਜ਼ ਨੇ ਉਨ੍ਹਾਂ ਨੂੰ ਇਹ ਨਿਸ਼ਾਨੀ ਦਿੱਤੀ ਸੀ: “ਜਿਸ ਨੂੰ ਵੀ ਮੈਂ ਚੁੰਮਾਂ, ਉਹੀ ਯਿਸੂ ਹੈ; ਉਸ ਨੂੰ ਗਿਰਫ਼ਤਾਰ ਕਰ ਲੈਣਾ।” 49 ਉਹ ਸਿੱਧਾ ਯਿਸੂ ਕੋਲ ਗਿਆ ਅਤੇ ਉਸ ਨੂੰ ਕਿਹਾ: “ਨਮਸਕਾਰ ਗੁਰੂ ਜੀ!” ਫਿਰ ਉਸ ਨੇ ਯਿਸੂ ਨੂੰ ਚੁੰਮਿਆ। 50 ਪਰ ਯਿਸੂ ਨੇ ਉਸ ਨੂੰ ਪੁੱਛਿਆ: “ਤੂੰ ਇੱਥੇ ਕੀ ਕਰਨ ਆਇਆ ਹੈਂ?”+ ਫਿਰ ਲੋਕ ਅੱਗੇ ਆਏ ਅਤੇ ਉਨ੍ਹਾਂ ਨੇ ਯਿਸੂ ਨੂੰ ਫੜ ਕੇ ਗਿਰਫ਼ਤਾਰ ਕਰ ਲਿਆ। 51 ਪਰ ਦੇਖੋ! ਯਿਸੂ ਦੇ ਨਾਲ ਆਏ ਬੰਦਿਆਂ ਵਿੱਚੋਂ ਇਕ ਜਣੇ ਨੇ ਹੱਥ ਵਧਾ ਕੇ ਆਪਣੀ ਤਲਵਾਰ ਕੱਢੀ ਤੇ ਵਾਰ ਕਰ ਕੇ ਮਹਾਂ ਪੁਜਾਰੀ ਦੇ ਨੌਕਰ ਦਾ ਕੰਨ ਵੱਢ ਸੁੱਟਿਆ।+

  • ਲੂਕਾ 22:47-51
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 47 ਜਦੋਂ ਉਹ ਅਜੇ ਗੱਲ ਕਰ ਹੀ ਰਿਹਾ ਸੀ, ਤਾਂ ਦੇਖੋ! ਇਕ ਭੀੜ ਆਈ ਅਤੇ ਉਨ੍ਹਾਂ ਦੇ ਅੱਗੇ-ਅੱਗੇ ਯਹੂਦਾ ਆਇਆ ਜਿਹੜਾ 12 ਰਸੂਲਾਂ ਵਿੱਚੋਂ ਇਕ ਸੀ। ਉਹ ਯਿਸੂ ਨੂੰ ਚੁੰਮਣ ਲਈ ਕੋਲ ਆਇਆ।+ 48 ਪਰ ਯਿਸੂ ਨੇ ਉਸ ਨੂੰ ਪੁੱਛਿਆ: “ਯਹੂਦਾ, ਕੀ ਤੂੰ ਮਨੁੱਖ ਦੇ ਪੁੱਤਰ ਨੂੰ ਇਸ ਲਈ ਚੁੰਮ ਰਿਹਾ ਹੈਂ ਤਾਂਕਿ ਤੂੰ ਉਸ ਨੂੰ ਧੋਖੇ ਨਾਲ ਫੜਵਾ ਦੇਵੇਂ?” 49 ਜਦੋਂ ਯਿਸੂ ਦੇ ਨਾਲ ਆਏ ਚੇਲਿਆਂ ਨੇ ਦੇਖਿਆ ਕਿ ਕੀ ਹੋਣ ਵਾਲਾ ਸੀ, ਤਾਂ ਉਨ੍ਹਾਂ ਨੇ ਕਿਹਾ: “ਪ੍ਰਭੂ, ਕੀ ਅਸੀਂ ਆਪਣੀਆਂ ਤਲਵਾਰਾਂ ਕੱਢੀਏ?” 50 ਉਨ੍ਹਾਂ ਵਿੱਚੋਂ ਇਕ ਨੇ ਤਾਂ ਤਲਵਾਰ ਦਾ ਵਾਰ ਕਰ ਕੇ ਮਹਾਂ ਪੁਜਾਰੀ ਦੇ ਨੌਕਰ ਦਾ ਸੱਜਾ ਕੰਨ ਵੱਢ ਸੁੱਟਿਆ।+ 51 ਪਰ ਇਹ ਦੇਖ ਕੇ ਯਿਸੂ ਨੇ ਕਿਹਾ: “ਬੱਸ! ਬਹੁਤ ਹੋ ਗਿਆ।” ਫਿਰ ਉਸ ਨੇ ਨੌਕਰ ਦੇ ਕੰਨ ਨੂੰ ਹੱਥ ਲਾ ਕੇ ਠੀਕ ਕਰ ਦਿੱਤਾ।

  • ਯੂਹੰਨਾ 18:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਇਸ ਲਈ ਫ਼ੌਜੀਆਂ ਅਤੇ ਮੁੱਖ ਪੁਜਾਰੀਆਂ ਤੇ ਫ਼ਰੀਸੀਆਂ ਦੁਆਰਾ ਘੱਲੇ ਹੋਏ ਮੰਦਰ ਦੇ ਪਹਿਰੇਦਾਰਾਂ ਨੂੰ ਨਾਲ ਲੈ ਕੇ ਯਹੂਦਾ ਉੱਥੇ ਆਇਆ ਅਤੇ ਉਨ੍ਹਾਂ ਦੇ ਹੱਥਾਂ ਵਿਚ ਮਸ਼ਾਲਾਂ, ਦੀਵੇ ਤੇ ਹਥਿਆਰ ਸਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ