-
ਮੱਤੀ 3:7-10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਜਦੋਂ ਉਸ ਨੇ ਕਈ ਫ਼ਰੀਸੀਆਂ ਅਤੇ ਸਦੂਕੀਆਂ+ ਨੂੰ ਬਪਤਿਸਮੇ ਵਾਲੀ ਜਗ੍ਹਾ ਆਉਂਦੇ ਦੇਖਿਆ, ਤਾਂ ਉਸ ਨੇ ਉਨ੍ਹਾਂ ਨੂੰ ਕਿਹਾ: “ਹੇ ਸੱਪਾਂ ਦੇ ਬੱਚਿਓ,+ ਤੁਹਾਨੂੰ ਕਿਸ ਨੇ ਚੇਤਾਵਨੀ ਦਿੱਤੀ ਕਿ ਤੁਸੀਂ ਪਰਮੇਸ਼ੁਰ ਦੇ ਕਹਿਰ ਦੇ ਦਿਨ ਤੋਂ ਬਚ ਜਾਓਗੇ?+ 8 ਆਪਣੇ ਕੰਮਾਂ ਰਾਹੀਂ ਆਪਣੀ ਤੋਬਾ ਦਾ ਸਬੂਤ ਦਿਓ। 9 ਆਪਣੇ ਮਨਾਂ ਵਿਚ ਇਹ ਨਾ ਕਹੋ, ‘ਅਬਰਾਹਾਮ ਸਾਡਾ ਪਿਤਾ ਹੈ।’+ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਇਨ੍ਹਾਂ ਪੱਥਰਾਂ ਤੋਂ ਵੀ ਅਬਰਾਹਾਮ ਲਈ ਸੰਤਾਨ ਪੈਦਾ ਕਰ ਸਕਦਾ ਹੈ। 10 ਕੁਹਾੜਾ ਦਰਖ਼ਤਾਂ ਦੀਆਂ ਜੜ੍ਹਾਂ ਉੱਤੇ ਰੱਖਿਆ ਹੋਇਆ ਹੈ। ਜਿਹੜਾ ਵੀ ਦਰਖ਼ਤ ਵਧੀਆ ਫਲ ਨਹੀਂ ਦਿੰਦਾ, ਉਸ ਨੂੰ ਵੱਢ ਕੇ ਅੱਗ ਵਿਚ ਸੁੱਟ ਦਿੱਤਾ ਜਾਵੇਗਾ।+
-