-
ਮੱਤੀ 3:11, 12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਜਦ ਤੁਸੀਂ ਤੋਬਾ ਕਰਦੇ ਹੋ,+ ਪਰ ਜਿਹੜਾ ਮੇਰੇ ਤੋਂ ਬਾਅਦ ਆ ਰਿਹਾ ਹੈ, ਉਸ ਕੋਲ ਮੇਰੇ ਨਾਲੋਂ ਜ਼ਿਆਦਾ ਅਧਿਕਾਰ ਹੈ ਅਤੇ ਮੈਂ ਤਾਂ ਉਸ ਦੀ ਜੁੱਤੀ ਲਾਹੁਣ ਦੇ ਵੀ ਕਾਬਲ ਨਹੀਂ ਹਾਂ।+ ਉਹ ਤੁਹਾਨੂੰ ਪਵਿੱਤਰ ਸ਼ਕਤੀ+ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।+ 12 ਉਸ ਦੀ ਤੰਗਲੀ ਉਸ ਦੇ ਹੱਥ ਵਿਚ ਹੈ ਅਤੇ ਉਹ ਪਿੜ* ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਕੋਠੀ ਵਿਚ ਸਾਂਭੇਗਾ ਤੇ ਤੂੜੀ ਨੂੰ ਅੱਗ ਲਾ ਦੇਵੇਗਾ+ ਜਿਸ ਨੂੰ ਬੁਝਾਇਆ ਨਹੀਂ ਜਾ ਸਕਦਾ।”
-