ਉਸ ਨੇ ਮੈਨੂੰ ਭੇਜਿਆ ਹੈ ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ,
ਕੈਦੀਆਂ ਨੂੰ ਆਜ਼ਾਦੀ ਦੀ ਖ਼ਬਰ ਸੁਣਾਵਾਂ
ਅਤੇ ਬੰਦੀਆਂ ਦੀਆਂ ਅੱਖਾਂ ਪੂਰੀ ਤਰ੍ਹਾਂ ਖੋਲ੍ਹ ਦਿਆਂ,+
2 ਯਹੋਵਾਹ ਦੀ ਮਿਹਰ ਪਾਉਣ ਦੇ ਵਰ੍ਹੇ ਦਾ
ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਐਲਾਨ ਕਰਾਂ,+
ਸਾਰੇ ਸੋਗ ਮਨਾਉਣ ਵਾਲਿਆਂ ਨੂੰ ਦਿਲਾਸਾ ਦਿਆਂ,+