-
ਮੱਤੀ 9:10-13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਬਾਅਦ ਵਿਚ ਉਹ ਮੱਤੀ ਦੇ ਘਰ ਆਪਣੇ ਚੇਲਿਆਂ ਨਾਲ ਮੇਜ਼ ਦੁਆਲੇ ਬੈਠਾ ਖਾਣਾ ਖਾ ਰਿਹਾ ਸੀ ਅਤੇ ਦੇਖੋ! ਕਈ ਟੈਕਸ ਵਸੂਲਣ ਵਾਲੇ ਅਤੇ ਪਾਪੀ ਆਏ ਤੇ ਉਨ੍ਹਾਂ ਨਾਲ ਬੈਠ ਕੇ ਖਾਣਾ ਖਾਣ ਲੱਗੇ।+ 11 ਇਹ ਦੇਖ ਕੇ ਫ਼ਰੀਸੀ ਉਸ ਦੇ ਚੇਲਿਆਂ ਨੂੰ ਕਹਿਣ ਲੱਗੇ: “ਤੁਹਾਡਾ ਗੁਰੂ ਟੈਕਸ ਵਸੂਲਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ-ਪੀਂਦਾ ਹੈ?”+ 12 ਉਨ੍ਹਾਂ ਦੀ ਗੱਲ ਸੁਣ ਕੇ ਉਸ ਨੇ ਕਿਹਾ: “ਹਕੀਮ ਦੀ ਲੋੜ ਤੰਦਰੁਸਤ ਲੋਕਾਂ ਨੂੰ ਨਹੀਂ, ਸਗੋਂ ਬੀਮਾਰਾਂ ਨੂੰ ਪੈਂਦੀ ਹੈ।+ 13 ਜਾਓ ਤੇ ਪਹਿਲਾਂ ਇਸ ਦਾ ਮਤਲਬ ਜਾਣੋ: ‘ਮੈਂ ਦਇਆ ਚਾਹੁੰਦਾ ਹਾਂ, ਬਲੀਦਾਨ ਨਹੀਂ।’+ ਕਿਉਂਕਿ ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰ ਤੋਬਾ ਕਰਨ ਲਈ ਕਹਿਣ ਆਇਆ ਹਾਂ।”
-
-
ਮਰਕੁਸ 2:15-17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਬਾਅਦ ਵਿਚ ਯਿਸੂ ਆਪਣੇ ਚੇਲਿਆਂ ਨਾਲ ਲੇਵੀ ਦੇ ਘਰ ਗਿਆ। ਉੱਥੇ ਉਨ੍ਹਾਂ ਨਾਲ ਕਈ ਟੈਕਸ ਵਸੂਲਣ ਵਾਲੇ ਅਤੇ ਪਾਪੀ ਮੇਜ਼ ਦੁਆਲੇ ਬੈਠੇ ਖਾਣਾ ਖਾ ਰਹੇ ਸਨ। ਉਨ੍ਹਾਂ ਵਿੱਚੋਂ ਕਈ ਜਣੇ ਅਜਿਹੇ ਸਨ ਜੋ ਉਸ ਦੇ ਪਿੱਛੇ-ਪਿੱਛੇ ਚੱਲ ਰਹੇ ਸਨ।+ 16 ਪਰ ਜਦੋਂ ਫ਼ਰੀਸੀਆਂ ਦੇ ਗ੍ਰੰਥੀਆਂ ਨੇ ਉਸ ਨੂੰ ਪਾਪੀਆਂ ਅਤੇ ਟੈਕਸ ਵਸੂਲਣ ਵਾਲਿਆਂ ਨਾਲ ਖਾਂਦੇ ਦੇਖਿਆ, ਤਾਂ ਉਹ ਉਸ ਦੇ ਚੇਲਿਆਂ ਨੂੰ ਕਹਿਣ ਲੱਗੇ: “ਉਹ ਟੈਕਸ ਵਸੂਲਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ-ਪੀਂਦਾ ਹੈ?” 17 ਇਹ ਸੁਣ ਕੇ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਹਕੀਮ ਦੀ ਲੋੜ ਤੰਦਰੁਸਤ ਲੋਕਾਂ ਨੂੰ ਨਹੀਂ, ਸਗੋਂ ਬੀਮਾਰਾਂ ਨੂੰ ਪੈਂਦੀ ਹੈ। ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰ ਤੋਬਾ ਕਰਨ ਲਈ ਕਹਿਣ ਆਇਆ ਹਾਂ।”+
-